ਮਾਸਕ ਅਤੇ ਸੈਨੇਟਾਈਜ਼ਰ ਦਾ ਵੱਧ ਭਾਅ ਵਸੂਲਣ ਵਾਲਿਆਂ ਨੂੰ ਕੀਤਾ 15,34,000 ਦਾ ਜੁਰਮਾਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬੁਲਾਰੇ ਨੇ ਦਸਿਆ ਕਿ ਵਸਤਾਂ ਦੀ ਵੱਧ ਕੀਮਤ ਵਸੂਲਣ ਸਬੰਧੀ ਉਨ੍ਹਾਂ ਦੇ ਵਿਭਾਗ ਨੂੰ 17 ਸ਼ਿਕਾਇਤਾਂ ਮਿਲੀਆਂ ਸਨ

Mask

ਚੰਡੀਗੜ੍ਹ, 16 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਖਪਤਕਾਰ ਮਾਮਲੇ ਵਿਭਾਗ ਦੇ ਲੀਗਲ ਮੈਟਰੋਲੋਜੀ ਵਿੰਗ ਵਲੋਂ ਕੋਵਿਡ-19 ਮਹਾਮਾਰੀ ਦੌਰਾਨ ਸੂਬੇ ਦੇ ਲੋਕਾਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਨਿਸ਼ਚਿਤ ਭਾਅ ’ਤੇ ਮੁਹਈਆ ਕਰਵਾਉਣ ਦੇ ਮਕਸਦ ਨਾਲ ਸੂਬੇ ਭਰ ਵਿਚ 1806 ਦੁਕਾਨਾਂ ਅਤੇ ਕੈਮਿਸਟ ਦੁਕਾਨਾਂ ’ਤੇ ਛਾਪੇ ਮਾਰੇ ਗਏ। ਇਨ੍ਹਾਂ ਵਿਚੋਂ 472 ਵਪਾਰਕ ਸੰਸਥਾਵਾਂ ਵੱਧ ਕੀਮਤ ਵਸੂਲਦੀਆਂ ਪਾਈਆਂ ਗਈਆਂ, ਜਿਨ੍ਹਾਂ ਵਿਰੁਧ ਕਾਰਵਾਈ ਕਰਦਿਆਂ ਇਨ੍ਹਾਂ ਨੂੰ 15,34,000 ਰੁਪਏ ਜੁਰਮਾਨਾ ਕੀਤਾ ਗਿਆ ਹੈ।

ਇਹ ਜਾਣਕਾਰੀ ਅੱਜ ਇਥੇ ਵਿਭਾਗ ਦੇ ਬੁਲਾਰੇ ਨੇ ਦਿਤੀ।  ਬੁਲਾਰੇ ਨੇ ਦਸਿਆ ਕਿ ਵਸਤਾਂ ਦੀ ਵੱਧ ਕੀਮਤ ਵਸੂਲਣ ਸਬੰਧੀ ਉਨ੍ਹਾਂ ਦੇ ਵਿਭਾਗ ਨੂੰ 17 ਸ਼ਿਕਾਇਤਾਂ ਮਿਲੀਆਂ ਸਨ, ਜਿਨ੍ਹਾਂ ’ਤੇ ਕਾਰਵਾਈ ਕਰਦਿਆਂ ਸੂਬੇ ਭਰ ਵਿਚ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ 227 ਦੁਕਾਨਦਾਰਾਂ ਉਤੇ ਵੱਧ ਕੀਮਤ ਵਸੂਲ ਕਰਨ ’ਤੇ ਪੀ.ਸੀ.ਆਰ.ਐਕਟ ਅਤੇ ਹੋਰ ਸਬੰਧਤ ਧਾਰਾਵਾਂ ਅਧੀਨ ਮਾਮਲੇ ਦਰਜ ਕੀਤੇ ਗਏ।