ਲੁਧਿਆਣਾ ’ਚ ਕੋਰੋਨਾ ਨਾਲ ਇਕ ਮੌਤ, ਜ਼ਿਲ੍ਹੇ ’ਚ 57 ਨਵੇਂ ਕੇਸ ਆਏ ਸਾਹਮਣੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਹਾਨਗਰ ’ਚ ਕੋਰੋਨਾ ਵਾਇਰਸ ਜਿਹੀ ਭਿਆਨਕ ਮਹਾਮਾਰੀ ਦਾ ਪ੍ਰਕੋਪ ਵੱਧਦਾ ਹੀ ਜਾ ਰਿਹਾ ਹੈ।

Corona Virus

ਲੁਧਿਆਣਾ, 16 ਜੁਲਾਈ (ਪਪ) : ਮਹਾਨਗਰ ’ਚ ਕੋਰੋਨਾ ਵਾਇਰਸ ਜਿਹੀ ਭਿਆਨਕ ਮਹਾਮਾਰੀ ਦਾ ਪ੍ਰਕੋਪ ਵੱਧਦਾ ਹੀ ਜਾ ਰਿਹਾ ਹੈ। ਵੀਰਵਾਰ ਨੂੰ ਵੀ 61 ਲੋਕ ਕੋਰੋਨਾ ਪਾਜ਼ੇਟਿਵ ਪਾਏ ਗਏ, ਜਿਨ੍ਹਾਂ ‘ਚੋਂ 57 ਜ਼ਿਲ੍ਹੇ ਨਾਲ ਸਬੰਧਿਤ ਰਹੇ, ਜਦਕਿ ਚਾਰ ਲੋਕ ਦੂਜੇ ਜ਼ਿਲਿ੍ਹਆਂ ਨਾਲ ਸਬੰਧਿਤ ਰਹੇ। ਉੱਥੇ ਰਾਹੋਂ ਰੋਡ ਨਿਵਾਸੀ 55 ਸਾਲਾ ਕੋਰੋਨਾ ਪੀੜਤ ਵਿਅਕਤੀ ਨੇ ਪਟਿਆਲਾ ਦੇ ਰਜਿੰਦਰਾ ਹਸਪਤਾਲ ‘ਚ ਦਮ ਤੋੜ ਦਿੱਤਾ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਇਸ ਦੀ ਪੁਸ਼ਟੀ ਕੀਤੀ।ਇੱਥੋਂ ਦੇ ਵੱਖ-ਵੱਖ ਹਸਪਤਾਲਾਂ ‘ਚ 488 ਮਰੀਜ਼ਾਂ ਦਾ ਇਲਾਜ ਜਾਰੀ ਹੈ।

ਜ਼ਿਲ੍ਹਾ ਲੁਧਿਆਣਾ ‘ਚ ਹੁਣ ਤਕ ਕੁੱਲ 47,149 ਨਮੂਨੇ ਲਏ ਗਏ ਹਨ, ਜਿਨ੍ਹਾਂ ‘ਚੋਂ 45768 ਦੀ ਰਿਪੋਰਟ ਪ੍ਰਰਾਪਤ ਹੋਈ ਹੈ, ਜਿਨ੍ਹਾਂ ਵਿੱਚੋਂ 43852 ਨਤੀਜੇ ਨੈਗੇਟਿਵ ਆਏ ਹਨ, ਜਦਕਿ 1381 ਨਮੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ।ਇਸ ਸਬੰਧੀ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਦੱਸਿਆ ਕਿ ਮੌਜੂਦਾ ਸਮੇਂ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ 1626 ਮਾਮਲੇ ਪਾਜ਼ੇਟਿਵ ਪਾਏ ਗਏ ਹਨ, ਜਦਕਿ 290 ਮਰੀਜ਼ ਹੋਰਨਾਂ ਜ਼ਿਲਿ੍ਹਆਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ 40 ਮੌਤਾਂ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ ਤੇ 33 ਮੌਤਾਂ ਹੋਰਨਾਂ ਜ਼ਿਲਿ੍ਹਆਂ ਨਾਲ ਸਬੰਧਤ ਹੋਈਆਂ ਹਨ।