ਸੁਖਬੀਰ ਦੇ ਹੱਕ 'ਚ ਬੋਲੇ ਲੌਂਗੋਵਾਲ, ਕਿਹਾ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਹੋ ਰਹੀ ਹੈ ਸਾਜ਼ਿਸ਼!

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵੇਰਕਾ ਵਲੋਂ ਭੇਜੇ ਜਾਂਦੇ ਘਿਓ 'ਚ ਸਾਹਮਣੇ ਆਈ ਸੀ ਘਪਲੇਬਾਜ਼ੀ

Gobind Singh Longowal

ਚੰਡੀਗੜ੍ਹ : ਸੌਦਾ ਸਾਧ ਨੂੰ ਪੌਸ਼ਾਕ ਭੇਜਣ ਦੇ ਲੱਗੇ ਦੋਸ਼ਾਂ ਤੋਂ ਬਾਅਦ ਸੁਖਬੀਰ ਬਾਦਲ ਨੂੰ ਪੰਥ 'ਚੋਂ ਛੇਕਣ ਦੀਆਂ ਆਵਾਜ਼ਾਂ ਉਠ ਰਹੀਆਂ ਹਨ। ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਨੂੰ ਸਿਆਸੀ ਚਾਲ ਕਰਾਰ ਦਿੰਦਿਆਂ ਸੁਖਬੀਰ ਬਾਦਲ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਦਸਿਆ ਹੈ।

ਅੱਜ ਬਰਨਾਲਾ ਵਿਖੇ ਇਕ ਧਾਰਮਕ ਸਮਾਗਮ 'ਚ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੀਤੇ ਦਿਨਾਂ ਤੋਂ ਸੌਦਾ ਸਾਧ ਵਲੋਂ ਵਰਤੀ ਗਈ ਪੌਸ਼ਾਕ ਨੂੰ ਸੁਖਬੀਰ ਸਿੰਘ ਬਾਦਲ ਵਲੋਂ ਭੇਜੀ ਗਈ ਪ੍ਰਚਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਭ ਸਾਜ਼ਿਸ਼ ਤਹਿਤ ਕੀਤਾ ਜਾ ਰਿਹਾ ਹੈ, ਕਿਉਂਕਿ ਅਕਾਲੀ ਦਲ ਦਾ ਵਿਰੋਧ ਕਰਨ ਵਾਲੀਆਂ ਦੇ ਆਗੂ ਇਸ ਮਾਮਲੇ 'ਤੇ ਸਿਆਸਤ ਕਰ ਰਹੇ ਹਨ।

ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਿਆਂ 'ਚ ਦੁੱਧ-ਘਿਓ ਸਬੰਧੀ ਟੈਂਡਰ ਵੇਰਕਾ ਦੀ ਥਾਂ ਗੁਜਰਾਤ ਦੀ ਕੰਪਨੀ ਨੂੰ ਦਿਤੇ ਜਾਣ ਸਬੰਧੀ ਉਨ੍ਹਾਂ ਕਿ ਕਿਹਾ ਕਿ ਪਹਿਲਾਂ ਇਹ ਟੈਂਡਰ ਵੇਰਕਾ ਕੰਪਨੀ ਨੂੰ ਦਿੱਤੇ ਜਾਂਦੇ ਸਨ। ਪਰ ਹੁਣ ਸ਼੍ਰੋਮਣੀ ਕਮੇਟੀ ਵਲੋਂ ਇਕ ਟੈਂਡਰ ਕਮੇਟੀ ਬਣਾਈ ਜਾਂਦੀ ਹੈ, ਜੋ ਵੱਖ-ਵੱਖ ਕੰਪਨੀਆਂ ਦੇ ਟੈਂਡਰ ਲੈ ਕੇ ਇਹ ਟੈਂਡਰ ਕੰਪਨੀਆਂ ਨੂੰ ਦਿੰਦੀ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਵੇਰਕਾ ਵਲੋਂ ਭੇਜੇ ਗਏ ਘਿਓ ਦੇ ਮਾਮਲੇ ਵਿਚ ਘਪਲੇਬਾਜ਼ੀ ਸਾਹਮਣੇ ਆਈ ਸੀ। ਇਸ ਮਾਮਲੇ 'ਤੇ ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਸ਼੍ਰੋਮਣੀ ਕਮੇਟੀ ਵਲੋਂ ਚਿੱਠੀ ਵੀ ਭੇਜੀ ਗਈ ਹੈ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇ, ਪਰ ਇਸ ਮਾਮਲੇ ਵਿਚ ਅਜੇ ਤਕ ਕੋਈ ਜਾਂਚ ਨਹੀਂ ਕੀਤੀ ਗਈ ਤੇ ਨਾ ਹੀ ਕੋਈ ਕਾਰਵਾਈ ਕੀਤੀ ਗਈ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।