ਕਰਜ਼ ਮੁਆਫ਼ੀ ਘੁਟਾਲੇ 'ਤੇ ਪਰਦਾ ਪਾਉਣ ਲਈ AAP ਖਿਲਾਫ਼ ਬੇਤੁਕੀ ਬਿਆਨਬਾਜ਼ੀ ਕਰ ਰਹੇ ਕੈਪਟਨ: ਹਰਪਾਲ ਚੀਮਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹਰਪਾਲ ਚੀਮਾ ਨੇ ਕਿਹਾ ਕਿ ਕੈਪਟਨ ਮੁੱਦੇ ਨੂੰ ਉਲਝਾਉਣ ਦੀ ਥਾਂ ਕਿਸਾਨਾਂ ਅਤੇ ਮਜ਼ਦੂਰਾਂ ਦੀ ਕਰਜ਼ ਮੁਆਫੀ ਦੇ ਨਾਂਅ 'ਤੇ ਕੀਤੇ ਘੁਟਾਲਿਆਂ ਬਾਰੇ ਸਥਿਤੀ ਸਪੱਸ਼ਟ ਕਰਨ।

Harpal Singh Cheema

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਆਪਣੀਆਂ ਨਾਕਾਮੀਆਂ ਛੁਪਾਉਣ ਅਤੇ ਭਾਜਪਾ ਤੇ ਬਾਦਲਾਂ ਨਾਲ ਸਾਂਝੇਦਾਰੀ ਨਿਭਾਉਣ ਲਈ ਆਮ ਆਦਮੀ ਪਾਰਟੀ (Aam Aadmi Party) ਬਾਰੇ ਬੇਤੁਕੀ ਬਿਆਨਬਾਜ਼ੀ ਕਰ ਰਹੇ ਹਨ। ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ (Harpal Singh Cheema) ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਮੁੱਦੇ ਨੂੰ ਉਲਝਾਉਣ ਦੀ ਥਾਂ ਕਿਸਾਨਾਂ ਅਤੇ ਮਜ਼ਦੂਰਾਂ ਦੀ ਕਰਜ਼ ਮੁਆਫੀ (Debt waiver scam) ਦੇ ਨਾਂਅ 'ਤੇ ਕੀਤੇ ਘੁਟਾਲਿਆਂ ਬਾਰੇ ਸਥਿਤੀ ਸਪੱਸ਼ਟ ਕਰਨ।

ਹੋਰ ਪੜ੍ਹੋ: ਸਿਰਸਾ ਵਿਚ ਅੱਜ ਹੋਈ ਕਿਸਾਨ ਮਹਾਂਪੰਚਾਇਤ, ਰਾਕੇਸ਼ ਟਿਕੈਤ ਸਣੇ ਹੋਰ ਵੱਡੇ ਆਗੂਆਂ ਨੇ ਕੀਤੀ ਸ਼ਿਰਕਤ

ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਕਿਸਾਨਾਂ ਅਤੇ ਮਜ਼ਦੂਰਾਂ ਦੇ ਨਾਲ ਖੜ੍ਹੀ ਹੈ ਅਤੇ ਪਾਰਟੀ ਨੇ ਨਰਿੰਦਰ ਮੋਦੀ ਸਰਕਾਰ ਵੱਲੋਂ ਥੋਪੇ ਕਾਲੇ ਖੇਤੀਬਾੜੀ ਕਾਨੂੰਨਾਂ ਦਾ ਸੰਸਦ ਦੇ ਅੰਦਰ ਅਤੇ ਸੜਕਾਂ 'ਤੇ ਸਰੇਆਮ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਸਾਨਾਂ ਵੱਲੋਂ ਜਾਰੀ 'ਪੀਪਲਜ ਵ੍ਹਿਪ' ਦਾ ਸਵਾਗਤ ਕੀਤਾ ਹੈ ਅਤੇ ਸਾਰੇ ਸੰਸਦ ਮੈਂਬਰਾਂ ਨੂੰ ਸੰਸਦ ਦੇ ਅੰਦਰ ਕਿਸਾਨਾਂ ਦੀ ਆਵਾਜ ਬੁਲੰਦ ਕਰਕੇ ਕਾਲੇ ਖੇਤੀ ਕਾਨੂੰਨ ਵਾਪਸ ਕਰਾਉਣ ਲਈ ਬੇਨਤੀ ਵੀ ਕੀਤੀ ਹੈ।

ਹੋਰ ਪੜ੍ਹੋ: ਦਰਖ਼ਤ ਨਾਲ ਲਟਕਦੀ ਮਿਲੀ 16 ਸਾਲਾ ਨਾਬਾਲਗ ਦੀ ਲਾਸ਼

ਚੀਮਾ ਨੇ ਅੱਗੇ ਦੱਸਿਆ ਕਿ ਆਪ ਆਦਮੀ ਪਾਰਟੀ ਦੀ ਦਿੱਲੀ ਵਿਚਲੀ ਕੇਜਰੀਵਾਲ ਸਰਕਾਰ ਨੇ ਅਦਾਲਤਾਂ ਵਿੱਚ ਚੱਲ ਰਹੇ ਕਿਸਾਨਾਂ ਦੇ ਕੇਸਾਂ ਵਿੱਚ ਆਪਣੇ ਵਕੀਲ ਭੇਜਣ ਦਾ ਫੈਸਲਾ ਕੀਤਾ ਹੈ ਤਾਂ ਜੋ ਅਦਾਲਤ ਵਿੱਚ ਕਿਸਾਨਾਂ ਦੇ ਹੱਕਾਂ ਦੀ ਆਵਾਜ ਬੁਲੰਦ ਕੀਤੀ ਜਾਵੇ। ਕਰਜ਼ਾ ਮੁਆਫੀ ਦੇ ਮੁੱਦੇ 'ਤੇ ਕੈਪਟਨ ਅਮਰਿੰਦਰ ਸਿੰਘ ਦੀ ਅਲੋਚਨਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕੈਪਟਨ ਸਰਕਾਰ ਸਾਢੇ ਚਾਰ ਸਾਲਾਂ ਤੋਂ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੇ ਫੈਸਲੇ ਹੀ ਕਰ ਰਹੀ ਹੈ।

ਹੋਰ ਪੜ੍ਹੋ: ਸਬਜ਼ੀ ਵੇਚ ਕੇ ਗੁਜ਼ਾਰਾ ਕਰਨ ਵਾਲੇ 100 ਸਾਲਾ ਬਜ਼ੁਰਗ ਦੀ ਮਦਦ ਲਈ ਅੱਗੇ ਆਈ ਪੰਜਾਬ ਸਰਕਾਰ

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ 2 ਲੱਖ 85 ਹਜਾਰ ਤੋਂ ਵੱਧ ਦੇ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦਾ 590 ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰਨ ਦਾ ਐਨਾਨ ਕੀਤਾ, ਜਦੋਂ ਕਿ ਇਸ ਕਰਜ਼ਾ ਮੁਆਫੀ ਦੇ ਨਾਂਅ 'ਤੇ ਕੈਪਟਨ ਸਰਕਾਰ ਨੇ ਮੰਡੀ ਬੋਰਡ ਤੋਂ 700 ਕਰੋੜ ਇੱਕਠੇ ਕੀਤੇ ਹਨ। ਇੱਕ ਸਰਵੇਖਣ ਦੀ ਰਿਪੋਰਟ ਅਨੁਸਾਰ ਸੂਬੇ ਵਿੱਚ ਇੱਕ ਖੇਤ ਮਜ਼ਦੂਰ ਪਰਿਵਾਰ ਦੇ ਸਿਰ 77,000 ਰੁਪਏ ਦਾ ਕਰਜ਼ਾ ਹੈ, ਪਰ ਕਾਂਗਰਸ ਸਰਕਾਰ ਨੇ ਇੱਕ ਖੇਤ ਮਜ਼ਦੂਰ ਪਰਿਵਾਰ ਦਾ ਕੇਵਲ 20,000 ਰੁਪਏ ਦਾ ਕਰਜ਼ਾ ਹੀ ਮੁਆਫ ਕੀਤਾ। ਇਸ ਤਰ੍ਹਾਂ ਮਜ਼ਦੂਰ ਪਰਿਵਾਰ ਦੇ ਸਿਰ 'ਤੇ ਕਰੀਬ 57,000 ਰੁਪਏ ਦੇ ਕਰਜ਼ੇ ਦੀ ਤਲਵਾਰ ਲਟਕੀ ਰਹੇਗੀ।

ਹੋਰ ਪੜ੍ਹੋ: ਚੋਣਾਂ ਵਿਚ ਬਦਸਲੂਕੀ ਦੀ ਸ਼ਿਕਾਰ ਮਹਿਲਾ ਨੂੰ ਮਿਲੀ ਪ੍ਰਿਯੰਕਾ ਗਾਂਧੀ, ਸਾਧਿਆ UP ਸਰਕਾਰ ’ਤੇ ਨਿਸ਼ਾਨਾ

ਚੀਮਾ ਨੇ ਦੋਸ ਲਾਇਆ ਕਿ ਕੈਪਟਨ ਸਰਕਾਰ ਨੇ ਕਿਸਾਨਾਂ ਦੇ ਕਰਜ਼ਾ ਮੁਆਫੀ ਬਾਰੇ ਗੋਗਲੂਆਂ ਤੋਂ ਮਿੱਟੀ ਝਾੜਨ ਦਾ ਹੀ ਕੰਮ ਕੀਤਾ ਹੈ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਕਰਜ਼ ਮੁਆਫੀ ਦੇ ਨਾਂਅ 'ਤੇ 9500 ਕਰੋੜ ਰੁਪਏ ਕਰਜ਼ਾ ਲਿਆ ਹੈ, ਪਰ ਕਿਸਾਨਾਂ ਦਾ ਅੱਧਾ ਕਰਜ਼ ਵੀ ਮੁਆਫ ਨਹੀਂ ਕੀਤਾ।
ਇਸ ਕਰਜ਼ਾ ਮੁਆਫੀ ਨੂੰ ਕੈਪਟਨ ਅਮਰਿੰਦਰ ਸਿੰਘ ਦਾ ਨਵਾਂ ਘੋਟਾਲਾ ਕਰਾਰ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਕਰਜ਼ਾ ਮੁਆਫੀ ਦੇ ਨਾਂਅ 'ਤੇ ਵੋਟਾਂ ਲੈ ਕੇ ਪਹਿਲਾਂ ਪੰਜਾਬ ਵਾਸੀਆਂ ਨੂੰ ਲੁੱਟਿਆ, ਫਿਰ 9500 ਕਰੋੜ ਦਾ ਕਰਜ਼ਾ ਪੰਜਾਬ ਸਿਰ ਹੋਰ ਚਾੜ ਦਿੱਤਾ ਅਤੇ ਸੂਬੇ ਦੀਆਂ ਮੰਡੀਆਂ ਵਿੱਚ ਮਾਰਕੀਟ ਫੀਸ ਅਤੇ ਦਿਹਾਤੀ ਵਿਕਾਸ ਫੰਡ ਵਿੱਚ ਇੱਕ ਇੱਕ ਫੀਸਦੀ ਵਾਧਾ ਕਰਕੇ ਮਹਿੰਗਾਈ ਨੂੰ ਵਧਾ ਦਿੱਤਾ। ਉਨ੍ਹਾਂ ਦੋਸ ਲਾਇਆ ਕਿ ਕੈਪਟਨ ਸਰਕਾਰ ਨੇ ਮਾਫੀਆ ਰਾਜ ਰਾਹੀਂ ਪੰਜਾਬ ਨੂੰ ਲੁੱਟਣ ਦਾ ਹੀ ਕੰਮ ਕੀਤਾ ਅਤੇ ਪੰਜਾਬ ਦੇ ਖਜਾਨੇ ਨੂੰ ਕਰਜੇ ਵਿੱਚ ਡੋਬ ਦਿੱਤਾ ਹੈ।

ਹੋਰ ਪੜ੍ਹੋ: ਸ਼ਰਦ ਪਵਾਰ ਨੇ ਪੀਐਮ ਮੋਦੀ ਨਾਲ ਕੀਤੀ ਮੁਲਾਕਾਤ, 50 ਮਿੰਟ ਤੱਕ ਚੱਲੀ ਬੈਠਕ