ਹਰੀਸ਼ ਰਾਵਤ ਨਾਲ ਮੁਲਾਕਾਤ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜੋ ਵੀ ਹਾਈਕਮਾਨ ਦਾ ਫ਼ੈਸਲਾ ਹੋਵੇਗਾ ਉਹ ਉਨ੍ਹਾਂ ਨੂੰ ਸਵੀਕਾਰ ਹੋਵੇਗਾ।

Captain Amarinder Singh, Harish Rawat

ਚੰਡੀਗੜ੍ਹ - ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੱਲ ਰਹੀ ਮੀਟਿੰਗ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ। ਮੁਲਾਕਾਤ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਜੋ ਵੀ ਹਾਈਕਮਾਨ ਦਾ ਫ਼ੈਸਲਾ ਹੋਵੇਗਾ ਉਹ ਉਨ੍ਹਾਂ ਨੂੰ ਸਵੀਕਾਰ ਹੋਵੇਗਾ। ਇਸ ਤੋਂ ਬਾਅਦ ਹਰੀਸ਼ ਰਾਵਤ ਨੇ ਵੀ ਇਸ ਗੱਲ ਦਾ ਐਲਾਨ ਕਰ ਦਿੱਤਾ ਹੈ। ਮੁੱਖ ਮੰਤਰੀ ਨਾਲ ਲਗਭਗ ਡੇਢ ਘੰਟੇ ਦੀ ਮੀਟਿੰਗ ਹੋਣ ਤੋਂ ਬਾਅਦ ਮੀਡੀਆ ਦੇ ਰੂਬਰੂ ਹੋ ਕੇ ਹਰੀਸ਼ ਰਾਵਤ ਨੇ ਕਿਹਾ ਕਿ ਮੀਟਿੰਗ ਦੌਰਾਨ ਅੱਜ ਵੀ ਕੈਪਟਨ ਅਮਰਿੰਦਰ ਨੇ ਆਪਣਾ ਮਹਾਨ ਬਿਆਨ ਦੁਹਰਾਇਆ ਹੈ ਕਿ ਕਾਂਗਰਸ ਹਾਈਕਮਾਨ ਜੋ ਵੀ ਫੈਸਲਾ ਲਵੇਗਾ ਉਹ ਉਹਨਾਂ ਨੂੰ ਮਨਜ਼ੂਰ ਹੋਵੇਗਾ। ਦੱਸ ਦਈਏ ਕਿ ਮੁੱਖ ਮੰਤਰੀ ਵੱਲੋਂ ਇਸ ਤੋਂ ਇਲਾਵਾ ਹੋਰ ਕੋਈ ਵੀ ਟਵੀਟ ਜਾਂ ਬਿਆਨ ਸਾਹਮਣੇ ਨਹੀਂ ਆਇਆ ਹੈ।