ਸਿਰਸਾ ਵਿਚ ਅੱਜ ਹੋਈ ਕਿਸਾਨ ਮਹਾਂਪੰਚਾਇਤ, ਰਾਕੇਸ਼ ਟਿਕੈਤ ਸਣੇ ਹੋਰ ਵੱਡੇ ਆਗੂਆਂ ਨੇ ਕੀਤੀ ਸ਼ਿਰਕਤ

ਏਜੰਸੀ

ਖ਼ਬਰਾਂ, ਪੰਜਾਬ

ਇਹ ਮਹਾਂਪੰਚਾਇਤ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਦੀ ਰਿਹਾਈ ਦੀ ਮੰਗ ਕਰਦਿਆਂ ਕੀਤੀ ਗਈ।

Kisan Mahapanchayat at Sirsa

ਸਿਰਸਾ: ਸ਼ਨੀਵਾਰ ਨੂੰ ਸਿਰਸਾ (Sirsa) ਵਿਖੇ ਸ਼ਹੀਦ ਭਗਤ ਸਿੰਘ ਸਟੇਡੀਅਮ (Shaheed Bhagat Singh Stadium) ਵਿਚ ਕਿਸਾਨਾਂ ਵੱਲੋਂ ਇਕ ਮਹਾਂਪੰਚਾਇਤ (Mahapanchayat) ਕੀਤੀ ਗਈ। ਇਹ ਮਹਾਂਪੰਚਾਇਤ ਡਿਪਟੀ ਸਪੀਕਰ ਰਣਬੀਰ ਗੰਗਵਾ ਅਤੇ ਸੰਸਦ ਮੈਂਬਰ ਸੁਨੀਤਾ ਦੁੱਗਲ ਦੇ ਘਿਰਾਓ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਦੀ ਰਿਹਾਈ ਦੀ ਮੰਗ ਕਰਦਿਆਂ ਕੀਤੀ ਗਈ। ਇਸ ਮਹਾਂਪੰਚਾਇਤ ਵਿੱਚ ਰਾਕੇਸ਼ ਟਿਕੈਤ (Rakesh Tikait) ਸਮੇਤ ਸੰਯੁਕਤ ਕਿਸਾਨ ਮੋਰਚੇ ਦੇ ਸਾਰੇ ਵੱਡੇ ਆਗੂ ਪਹੁੰਚੇ ਅਤੇ ਹਜ਼ਾਰਾਂ ਕਿਸਾਨ (Farmers) ਵੀ ਉਥੇ ਇਕੱਠੇ ਹੋਏ। 

ਹੋਰ ਪੜ੍ਹੋ: ਦਰਖ਼ਤ ਨਾਲ ਲਟਕਦੀ ਮਿਲੀ 16 ਸਾਲਾ ਨਾਬਾਲਗ ਦੀ ਲਾਸ਼

ਪੁਲਿਸ ਨੇ ਭੂਮਣਸ਼ਾਹ ਚੌਂਕ ਵਿਖੇ ਬੈਰੀਕੇਡ (Barricading) ਲਗਾ ਕੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਕਿਸਾਨ ਉਨ੍ਹਾਂ ਨੂੰ ਹਟਾਉਂਦੇ ਹੋਏ ਅੱਗੇ ਵਧ ਗਏ। ਕਿਸਾਨਾਂ ਦੀ ਮੰਗ ਹੈ ਕਿ ਜੇਕਰ ਗ੍ਰਿਫਤਾਰ ਕੀਤੇ ਗਏ ਕਿਸਾਨਾਂ (Arrested Farmers) ਨੂੰ ਰਿਹਾ ਨਾ ਕੀਤਾ ਗਿਆ ਤਾਂ ਐਸ.ਪੀ. ਦਫਤਰ ਦਾ ਘੇਰਾਓ ਕੀਤਾ ਜਾਵੇਗਾ। ਸਥਿਤੀ ਨੂੰ ਕੰਟਰੋਲ ਕਰਨ ਲਈ ਜ਼ਿਲੇ ਵਿਚ ਧਾਰਾ 144 ਲਾਗੂ ਕੀਤੀ ਗਈ ਹੈ। ਇਸ ਦੇ ਨਾਲ ਹੀ ਰਿਜ਼ਰਵ ਫੋਰਸ (Reserve Force) ਦੀਆਂ 25 ਕੰਪਨੀਆਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਪ੍ਰਸ਼ਾਸਨ ਨੇ ਪਹਿਲਾਂ ਹੀ ਬਰਨਾਲਾ ਰੋਡ (Barnala Road) 'ਤੇ ਨਾਕਾਬੰਦੀ ਕਰ ਦਿੱਤੀ ਹੈ ਤਾਂ ਜੋ ਕਿਸਾਨਾਂ ਨੂੰ ਐਸਪੀ ਦਫ਼ਤਰ ਪਹੁੰਚਣ ਤੋਂ ਰੋਕਿਆ ਜਾ ਸਕੇ।

ਹੋਰ ਪੜ੍ਹੋ: ਚੋਣਾਂ ਵਿਚ ਬਦਸਲੂਕੀ ਦੀ ਸ਼ਿਕਾਰ ਮਹਿਲਾ ਨੂੰ ਮਿਲੀ ਪ੍ਰਿਯੰਕਾ ਗਾਂਧੀ, ਸਾਧਿਆ UP ਸਰਕਾਰ ’ਤੇ ਨਿਸ਼ਾਨਾ

ਹੋਰ ਪੜ੍ਹੋ: ਭਾਰਤ ਦੇ ਪਹਿਲੇ ਓਲੰਪਿਕ ਤਮਗਾ ਜੇਤੂ KD Jadhav ਦੇ ਸਵਾਗਤ ‘ਚ ਕੱਢੀਆਂ ਗਈਆਂ ਸੀ 100 ਬੈਲ ਗੱਡੀਆਂ

ਦੱਸ ਦੇੲਇੇ ਕਿ 11 ਜੁਲਾਈ ਨੂੰ ਕਿਸਾਨਾਂ ਨੇ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਵਿਖੇ ਆਯੋਜਿਤ ਭਾਜਪਾ ਦੇ ਪ੍ਰੋਗਰਾਮ ਦਾ ਵਿਰੋਧ ਕੀਤਾ ਸੀ। ਪ੍ਰੋਗਰਾਮ ਦੇ ਖ਼ਤਮ ਹੋਣ ਤੋਂ ਬਾਅਦ ਕਿਸਾਨਾਂ ਅਤੇ ਪੁਲਿਸ ਦਰਮਿਆਨ ਸਥਿਤੀ ਤਣਾਅਪੂਰਨ ਬਣ ਗਈ ਅਤੇ ਇਸ ਦੌਰਾਨ ਪੱਥਰਬਾਜ਼ੀ ਹੋਣ ਲਗ ਗਈ, ਜਿਸ ਕਰਕੇ ਡਿਪਟੀ ਸਪੀਕਰ ਰਣਬੀਰ ਗੰਗਵਾ ਦੀ ਕਾਰ ਦਾ ਸ਼ੀਸ਼ਾ ਟੁੱਟ ਗਿਆ। ਪੁਲਿਸ ਨੇ ਇਸ ਮਾਮਲੇ ਵਿੱਚ 300 ਕਿਸਾਨਾਂ ਖ਼ਿਲਾਫ ਕੇਸ ਦਰਜ ਕੀਤਾ ਸੀ ਅਤੇ 5 ਕਿਸਾਨਾਂ ਨੂੰ ਦੇਸ਼ ਧ੍ਰੋਹ ਅਧੀਨ ਆਉਂਦੀਆਂ ਧਾਰਾਵਾਂ ਤਹਿਤ ਗ੍ਰਿਫਤਾਰ ਕੀਤਾ ਸੀ।