ਨਵਜੋਤ ਸਿੱਧੂ ਨੇ ਕੀਤੀ ਸੁਨੀਲ ਜਾਖੜ ਨਾਲ ਮੁਲਾਕਾਤ, ਪਾਈ ਜੱਫੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੁਨੀਲ ਜਾਖੜ ਹਮੇਸ਼ਾ ਉਨ੍ਹਾਂ ਦਾ ਮਾਰਗ ਦਰਸ਼ਨ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸਾਡੀ ਦੋਹਾਂ ਦੀ ਜੋੜੀ ਹਿੱਟ ਅਤੇ ਫਿੱਟ ਰਹੇਗੀ।

Navjot Sidhu Meets Sunil Jakhar

ਪਟਿਆਲਾ : ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਕਰੀਬ ਅੱਧੇ ਘੰਟੇ ਤੱਕ ਚੱਲੀ। ਇਸ ਤੋਂ ਬਾਅਦ ਦੋਵੇਂ ਆਗੂ ਇਕੱਠੇ ਬਾਹਰ ਨਿਕਲੇ ਅਤੇ ਬਾਹਰ ਆ ਕੇ ਨਵਜੋਤ ਸਿੱਧੂ ਨੇ ਸੁਨੀਲ ਜਾਖੜ ਨੂੰ ਜੱਫੀ ਪਾਈ। ਨਵਜੋਤ ਸਿੰਘ ਸਿੱਧੂ ਨੇ ਮੁਲਾਕਾਤ ਮਗਰੋਂ ਮੀਡੀਆ ਨੂੰ ਦਿੱਤੇ ਬਿਆਨ 'ਚ ਕਿਹਾ ਕਿ ਸੁਨੀਲ ਜਾਖੜ ਹਮੇਸ਼ਾ ਉਨ੍ਹਾਂ ਦਾ ਮਾਰਗ ਦਰਸ਼ਨ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸਾਡੀ ਦੋਹਾਂ ਦੀ ਜੋੜੀ ਹਿੱਟ ਅਤੇ ਫਿੱਟ ਰਹੇਗੀ।

ਇਸ ਮੌਕੇ ਸੁਨੀਲ ਜਾਖੜ ਨੇ ਕਿਹਾ ਕਿ ਨਵਜੋਤ ਸਿੱਧੂ ਇਕ ਸੁਲਝੇ ਹੋਏ ਵਿਅਕਤੀ ਹਨ ਅਤੇ ਉਨ੍ਹਾਂ ਦੀਆਂ ਸ਼ੁੱਭਕਾਮਨਾਵਾਂ ਨਵਜੋਤ ਸਿੱਧੂ ਨਾਲ ਹਨ। ਦੱਸ ਦਈਏ ਕਿ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਲਾਏ ਜਾਣ ਦੇ ਐਲਾਨ ਮਗਰੋਂ ਬੀਤੇ ਦਿਨ ਸਿੱਧੂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ।

ਇਸ ਮਗਰੋਂ ਅੱਜ ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਕੀਤੀ ਹੈ। ਉਧਰ ਦੂਜੇ ਪਾਸੇ ਪੰਜਾਬ ਕਾਂਗਰਸ ਦੇ ਕਲੇਸ਼ ਨੂੰ ਸੁਲਝਾਉਣ ਦਾ ਯਤਨ ਕਰਨ ਲਈ ਹਰੀਸ਼ ਰਾਵਤ ਅੱਜ ਚੰਡੀਗੜ੍ਹ ਪਹੁੰਚੇ ਹਨ। ਇੱਥੇ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਗਲਤ ਫ਼ਹਿਮੀਆਂ ਨੂੰ ਦੂਰ ਕਰ ਸਕਦੇ ਹਨ।