ਕਾਂਗਰਸੀ ਆਗੂ ਕੁਲਦੀਪ ਮਿੰਟੂ ਦੀ ਪਤਨੀ ਦੀ ਸੜਕ ਹਾਦਸੇ ਵਿਚ ਮੌਤ
ਗੁਰਵਿੰਦਰ ਕੌਰ ਬਸਤੀ ਇਲਾਕੇ ਤੋਂ ਕੌਂਸਲਰ ਰਹਿ ਚੁੱਕੀ ਹੈ। ਉਹ ਨਿਊ ਵਿਜੇ ਨਗਰ 'ਚ ਰਹਿੰਦੇ ਸਨ।
Congress leader Kuldeep Mintu's wife died in a road accident
ਜਲੰਧਰ : ਕਾਂਗਰਸੀ ਆਗੂ ਕੁਲਦੀਪ ਮਿੰਟੂ ਦੀ ਪਤਨੀ ਗੁਰਵਿੰਦਰ ਕੌਰ ਦੀ ਐਤਵਾਰ ਸਵੇਰੇ ਮੁਕੇਰੀਆਂ ਨੇੜੇ ਸੜਕ ਹਾਦਸੇ 'ਚ ਮੌਤ ਹੋ ਗਈ। ਉਹਨਾਂ ਦੀ ਪਤਨੀ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰ ਕੇ ਪਰਿਵਾਰ ਸਮੇਤ ਘਰ ਪਰਤ ਰਹੇ ਸਨ। ਮੁਕੇਰੀਆਂ ਨੇੜੇ ਉਨ੍ਹਾਂ ਦੀ ਫਾਰਚੂਨਰ ਕਾਰ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਉਹਨਾਂ ਦੀ ਪਤਨੀ ਦੀ ਮੌਤ ਹੋ ਗਈ। ਕੁਲੀਦਪ ਮਿੰਟੂ ਦੀ ਪਤਨੀ ਸਾਬਕਾ ਕੌਂਸਲਰ ਵੀ ਸੀ।
ਇਸ ਹਾਦਸੇ 'ਚ ਉਨ੍ਹਾਂ ਦੀ ਬੇਟੀ ਵੀ ਗੰਭੀਰ ਜ਼ਖ਼ਮੀ ਹੋ ਗਈ ਹੈ ਤੇ ਉਸ ਨੂੰ ਡੀਐਮਸੀ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਕੁਲਦੀਪ ਮਿੰਟੂ ਪਰਿਵਾਰਕ ਮੈਂਬਰਾਂ ਸਮੇਤ ਹਾਦਸੇ ਵਾਲੀ ਥਾਂ ਲਈ ਰਵਾਨਾ ਹੋ ਗਏ। ਗੁਰਵਿੰਦਰ ਕੌਰ ਬਸਤੀ ਇਲਾਕੇ ਤੋਂ ਕੌਂਸਲਰ ਰਹਿ ਚੁੱਕੀ ਹੈ। ਉਹ ਨਿਊ ਵਿਜੇ ਨਗਰ 'ਚ ਰਹਿੰਦੇ ਸਨ।