ਸਿੱਖ ਗੁਰਦੁਆਰਾ ਸੋਧ ਬਿੱਲ 'ਤੇ ਦਸਤਖ਼ਤ ਕਰਨ ਨੂੰ ਲੈ ਕੇ ਰਾਜਪਾਲ ਦਾ CM ਨੂੰ ਜਵਾਬ, ਕਿਹਾ- ਚਾਰੇ ਬਿੱਲ ਕਾਨੂੰਨ ਦੀ ਉਲੰਘਣਾ   

ਏਜੰਸੀ

ਖ਼ਬਰਾਂ, ਪੰਜਾਬ

ਰਾਜਪਾਲ ਨੇ ਮੁੱਖ ਮੰਤਰੀ ਨੂੰ ਜਵਾਬ ਵਿਚ ਕਿਹਾ ਕਿ 19-20 ਨੂੰ ਬੁਲਾਇਆ ਗਿਆ ਸੈਸ਼ਨ ਕਾਨੂੰਨ ਦੇ ਅਧੀਨ ਨਹੀਂ ਹੈ

CM Bhagwant Mann, Banwarilal Purohit

ਚੰਡੀਗੜ੍ਹ - ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਖ ਗੁਰਦੁਆਰਾ ਸੋਧ ਬਿੱਲ 1925 'ਤੇ ਜਲਦ ਦਸਤਖ਼ਤ ਕਰਨ ਲਈ ਜੋ ਪੱਤਰ ਲਿਖਿਆ ਗਿਆ ਸੀ ਉਸ ਦਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਜਵਾਬ ਦਿੱਤਾ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੱਤਰ ਵਿਚ 19-20 ਜੂਨ ਨੂੰ ਬੁਲਾਏ ਗਏ ਵਿਸ਼ੇਸ਼ ਸੈਸ਼ਨ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ, ਤੇ ਇਸ ਸੈਸ਼ਨ ਦੌਰਾਨ ਪਾਸ ਕੀਤੇ ਬਿੱਲਾਂ ਨੂੰ ਕਾਨੂੰਨ ਦੀ ਉਲੰਘਣਾ ਦੱਸਿਆ।  

 

ਰਾਜਪਾਲ ਨੇ ਮੁੱਖ ਮੰਤਰੀ ਨੂੰ ਜਵਾਬ ਵਿਚ ਕਿਹਾ ਕਿ 19-20 ਨੂੰ ਬੁਲਾਇਆ ਗਿਆ ਸੈਸ਼ਨ ਕਾਨੂੰਨ ਦੇ ਅਧੀਨ ਨਹੀਂ ਹੈ। ਇਸ ਵਿਚ ਪਾਸ ਕੀਤੇ ਚਾਰੇ ਬਿੱਲ ਕਾਨੂੰਨ ਦੀ ਉਲੰਘਣਾ ਹਨ। ਰਾਜਪਾਲ ਨੇ ਕਿਹਾ ਕਿ ਉਹ ਇਸ ਸਬੰਧੀ ਅਟਾਰਨੀ ਜਨਰਲ ਦੀ ਰਾਏ ਲੈਣਗੇ। ਇਸ ਤੋਂ ਬਾਅਦ ਹੀ ਉਹ ਪਾਸ ਕੀਤੇ ਬਿੱਲਾਂ 'ਤੇ ਦਸਤਖ਼ਤ ਕਰਨਗੇ।  

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਸਿੱਖ ਗੁਰਦੁਆਰਾ ਐਕਟ 1925 ਵਿਚ ਸੋਧ ਐਕਟ ਨੂੰ ਮਨਜ਼ੂਰੀ ਦੇਣ ਦੀ ਮੰਗ ਕੀਤੀ ਸੀ। ਇਸ ਚਿੱਠੀ ਰਾਹੀਂ ਭਗਵੰਤ ਮਾਨ ਨੇ ਰਾਜਪਾਲ ਨੂੰ ਬੇਨਤੀ ਕੀਤੀ ਸੀ ਕਿ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਸਿੱਖ ਗੁਰਦੁਆਰਾ ਸੋਧ ਬਿੱਲ 2023 ਨੂੰ ਜਲਦ ਤੋਂ ਜਲਦ ਮਨਜ਼ੂਰੀ ਦਿੱਤੀ ਜਾਵੇ।