ਅੰਮ੍ਰਿਤਸਰ ਵਿਚ ਖੁੱਲ੍ਹੇਗਾ ਨਵਾਂ NCB ਦਫ਼ਤਰ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰੱਖਿਆ ਨੀਂਹ ਪੱਥਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੇਂਦਰ ਸਰਕਾਰ ਵਲੋਂ 12 ਕਰੋੜ ਰੁਪਏ ਜਾਰੀ

New NCB office will open in Amritsar

 

ਨਵੀਂ ਦਿੱਲੀ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਨਾਲ ਵੀਡੀਉ ਕਾਨਫ਼ਰੰਸ ਰਾਹੀਂ ਗੱਲਬਾਤ ਕੀਤੀ। ਇਸ ਦੌਰਾਨ ਅੰਮ੍ਰਿਤਸਰ 'ਚ ਐਨ.ਸੀ.ਬੀ. ਦਫਤਰ ਦੀ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ। ਇਸ ਦੇ ਲਈ ਕੇਂਦਰ ਸਰਕਾਰ ਵਲੋਂ 12 ਕਰੋੜ ਰੁਪਏ ਜਾਰੀ ਕੀਤੇ ਗਏ। ਇਹ ਸਾਰੀ ਪ੍ਰਕਿਰਿਆ ਆਨਲਾਈਨ ਹੋਈ ਜਿਸ ਵਿਚ ਪੰਜਾਬ ਤੋਂ ਇਲਾਵਾ 9 ਸੂਬਿਆਂ ਦੇ ਮੁੱਖ ਮੰਤਰੀਆਂ ਨੇ ਵੀ ਸ਼ਿਰਕਤ ਕੀਤੀ।