ਵ੍ਹੀਲ ਚੇਅਰ ’ਤੇ ਅਦਾਲਤ ਵਿਚ ਪੇਸ਼ ਹੋਏ ਓਪੀ ਸੋਨੀ, ਵਿਜੀਲੈਂਸ ਨੂੰ ਮਿਲਿਆ 2 ਦਿਨ ਦਾ ਰਿਮਾਂਡ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿਜੀਲੈਂਸ ਨੇ ਰਿਮਾਂਡ ਹਾਸਲ ਕਰਨ ਲਈ ਮੁੜ ਅਦਾਲਤ ਵਿਚ ਅਰਜ਼ੀ ਦਿਤੀ ਸੀ

OP Soni appear in court on wheel chair

 

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਫੋਰਟਿਸ ਐਸਕਾਰਟ ਹਸਪਤਾਲ ਤੋਂ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਵਿਚ ਵ੍ਹੀਲ ਚੇਅਰ ’ਤੇ ਪੇਸ਼ ਕੀਤਾ ਗਿਆ। ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਹੁਣ ਉਨ੍ਹਾਂ ਨੂੰ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿਤਾ ਗਿਆ ਹੈ। ਵਿਜੀਲੈਂਸ ਨੇ ਓਪੀ ਸੋਨੀ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ 9 ਜੁਲਾਈ ਨੂੰ ਗ੍ਰਿਫ਼ਤਾਰ ਕੀਤਾ ਸੀ।

ਇਹ ਵੀ ਪੜ੍ਹੋ: ਬੇਅਦਬੀ ਦੀ ਘਟਨਾ ਨੂੰ ਲੈ ਕੇ ਹਰਮੀਤ ਸਿੰਘ ਕਾਲਕਾ ਦਾ ਬਿਆਨ, ‘ਅਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਹਰਜਿੰਦਰ ਸਿੰਘ ਧਾਮੀ’ 

ਗ੍ਰਿਫਤਾਰੀ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ 2 ਦਿਨ ਦੇ ਰਿਮਾਂਡ 'ਤੇ ਭੇਜ ਦਿਤਾ ਸੀ। ਉਸੇ ਸਮੇਂ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਉਨ੍ਹਾਂ ਨੂੰ ਫੋਰਟਿਸ ਐਸਕਾਰਟ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਦੋ ਦਿਨ ਬਾਅਦ ਆਈ.ਸੀ.ਯੂ. ਵਿਚ ਹੋਣ ਕਰਕੇ ਉਹ ਵੀਡੀਉ ਕਾਨਫ਼ਰੰਸ ਰਾਹੀਂ ਅਦਾਲਤ ਵਿਚ ਪੇਸ਼ ਹੋਏ। ਜਦੋਂ ਅਗਲੇ ਦਿਨ ਵੀ ਵਿਜੀਲੈਂਸ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਨਾ ਕਰ ਸਕੀ ਤਾਂ ਉਨ੍ਹਾਂ ਨੂੰ 20 ਜੁਲਾਈ ਤਕ ਨਿਆਂਇਕ ਹਿਰਾਸਤ ਵਿਚ ਭੇਜ ਦਿਤਾ ਗਿਆ।

ਇਹ ਵੀ ਪੜ੍ਹੋ: ਮੁੱਖ ਮੰਤਰੀ ਨੇ ਅਜੇ ਤਕ ਹੜ੍ਹ ਪੀੜਤਾਂ ਲਈ ਰਾਹਤ ਪੈਕੇਜ ਦਾ ਐਲਾਨ ਨਹੀਂ ਕੀਤਾ: ਬਾਜਵਾ 

ਜਦੋਂ ਉਨ੍ਹਾਂ ਦੀ ਸਿਹਤ ਵਿਚ ਸੁਧਾਰ ਹੋਇਆ ਤਾਂ ਵਿਜੀਲੈਂਸ ਨੇ ਰਿਮਾਂਡ ਹਾਸਲ ਕਰਨ ਲਈ ਮੁੜ ਅਦਾਲਤ ਵਿਚ ਅਰਜ਼ੀ ਦਿਤੀ, ਜਿਸ ਤੋਂ ਬਾਅਦ ਅੱਜ ਉਨ੍ਹਾਂ ਨੂੰ 20 ਜੁਲਾਈ ਤੋਂ ਪਹਿਲਾਂ ਹੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਵਿਜੀਲੈਂਸ ਨੇ ਦਲੀਲ ਦਿਤੀ ਹੈ ਕਿ ਉਨ੍ਹਾਂ ਦੀ ਪੁਛਗਿਛ ਅਜੇ ਸ਼ੁਰੂ ਨਹੀਂ ਹੋਈ ਹੈ ਅਤੇ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਪਹਿਲੀ ਪੇਸ਼ੀ ਤੋਂ ਬਾਅਦ ਹੀ ਹਸਪਤਾਲ ਦਾਖਲ ਕਰਵਾਇਆ ਗਿਆ ਸੀ।