Punjab Government ਵਲੋਂ ਵੱਡਾ ਫੇਰਬਦਲ, 9 ਸੀਨੀਅਰ ਅਫ਼ਸਰਾਂ ਦੇ ਤਬਾਦਲੇ
3 IAS ਤੇ 6 PCS ਅਧਿਕਾਰੀਆਂ ਦੇ ਕੀਤੇ ਤਬਾਦਲੇ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੱਡਾ ਫੇਰਬਦਲ ਕਰਦੇ ਹੋਏ 9 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ 'ਚ 9 ਆਈ. ਏ. ਐੱਸ. ਅਤੇ ਇਕ ਪੀ. ਸੀ. ਐੱਸ. ਅਧਿਕਾਰੀ ਸ਼ਾਮਲ ਹੈ। ਪੰਜਾਬ ਸਰਕਾਰ ਵਲੋਂ ਕੀਤਾ ਗਿਆ ਇਹ ਫੇਰਬਦਲ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਗਿਆ ਹੈ।
ਆਈਏਐਸ ਅਧਿਕਾਰੀਆਂ ਵਿੱਚ ਵੱਡੇ ਤਬਾਦਲੇ
ਅਰਵਿੰਦ ਕੁਮਾਰ ਐਮਕੇ (ਆਈਏਐਸ) ਨੂੰ ਸਕੂਲ ਸਿੱਖਿਆ ਵਿਭਾਗ ਵਿੱਚ ਵਿਸ਼ੇਸ਼ ਸਕੱਤਰ ਅਤੇ ਸਕੂਲ ਸਿੱਖਿਆ ਦੇ ਡਾਇਰੈਕਟਰ ਜਨਰਲ ਦੇ ਨਾਲ-ਨਾਲ ਖਜ਼ਾਨਾ ਅਤੇ ਲੇਖਾ ਵਿਭਾਗ ਦੇ ਡਾਇਰੈਕਟਰ ਵਜੋਂ ਤਾਇਨਾਤ ਕੀਤਾ ਗਿਆ ਹੈ।
ਗਿਰੀਸ਼ ਦਿਆਲਨ (ਆਈਏਐਸ) ਨੂੰ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਜੋਂ ਤਾਇਨਾਤ ਕੀਤਾ ਗਿਆ ਹੈ। ਉਹ ਪਹਿਲਾਂ ਸਕੂਲ ਸਿੱਖਿਆ ਅਤੇ ਉੱਚ ਸਿੱਖਿਆ ਵਿਭਾਗ ਵਿੱਚ ਡਾਇਰੈਕਟਰ ਜਨਰਲ ਸਨ।
ਹਰਪ੍ਰੀਤ ਸਿੰਘ ਸੂਦਨ (ਆਈਏਐਸ) ਨੂੰ ਵਿਸ਼ੇਸ਼ ਸਕੱਤਰ (ਮਾਲ) ਦੇ ਨਾਲ-ਨਾਲ ਖੇਡ ਅਤੇ ਯੁਵਾ ਸੇਵਾਵਾਂ ਵਿਭਾਗ ਦੇ ਡਾਇਰੈਕਟਰ ਅਤੇ ਉੱਚ ਸਿੱਖਿਆ ਵਿਭਾਗ ਦੇ ਡਾਇਰੈਕਟਰ ਵਜੋਂ ਤਾਇਨਾਤ ਕੀਤਾ ਗਿਆ ਹੈ।
ਪੀਸੀਐਸ ਅਧਿਕਾਰੀਆਂ ਵਿੱਚ ਵੱਡੇ ਤਬਾਦਲੇ
ਰਾਕੇਸ਼ ਕੁਮਾਰ ਪੋਪਲੀ (ਪੀਸੀਐਸ) ਨੂੰ ਪੰਜਾਬ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਅਥਾਰਟੀ ਦੇ ਨਾਲ-ਨਾਲ ਵਧੀਕ ਮੁੱਖ ਪ੍ਰਸ਼ਾਸਕ, ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਜੀਐਮਡੀਏ), ਐਸਏਐਸ ਨਗਰ ਵਜੋਂ ਤਾਇਨਾਤ ਕੀਤਾ ਗਿਆ ਹੈ।
ਅਮਿਤ ਸਰੀਨ (ਪੀਸੀਐਸ) ਨੂੰ ਸੰਯੁਕਤ ਸਕੱਤਰ, ਰੱਖਿਆ ਸੇਵਾਵਾਂ ਭਲਾਈ ਦੇ ਨਾਲ-ਨਾਲ ਸਕੱਤਰ, ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਨਿਯੁਕਤ ਕੀਤਾ ਗਿਆ ਹੈ।
ਅੰਕੁਰ ਮਹਿੰਦਰੂ (ਪੀਸੀਐਸ) ਨੂੰ ਐਸਡੀਐਮ ਮੁਕੇਰੀਆਂ ਨਿਯੁਕਤ ਕੀਤਾ ਗਿਆ ਹੈ।
ਵਿਕਾਸ ਹੀਰਾ (ਪੀ.ਸੀ.ਐਸ.) ਨੂੰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ ਦਾ ਵਧੀਕ ਮੁੱਖ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ।
ਹਰਜੋਤ ਕੌਰ (ਪੀ.ਸੀ.ਐਸ.), ਜੋ ਫਿਰੋਜ਼ਪੁਰ ਵਿੱਚ ਸਹਾਇਕ ਕਮਿਸ਼ਨਰ (ਜਨਰਲ) ਸਨ, ਹੁਣ ਐਸ.ਡੀ.ਐਮ. ਪਟਿਆਲਾ ਹੋਣਗੇ।
ਗੁਰਦੇਵ ਸਿੰਘ ਧਾਮ (ਪੀ.ਸੀ.ਐਸ.), ਜੋ ਕਿ ਐਸ.ਡੀ.ਐਮ. ਪਟਿਆਲਾ ਸਨ, ਹੁਣ ਫਿਰੋਜ਼ਪੁਰ ਵਿੱਚ ਮੁੱਖ ਮੰਤਰੀ ਦੇ ਫੀਲਡ ਅਫਸਰ ਅਤੇ ਸਹਾਇਕ ਕਮਿਸ਼ਨਰ (ਜਨਰਲ) ਵਜੋਂ ਅਹੁਦਾ ਸੰਭਾਲਣਗੇ।