ਸੂਬੇ ਅੰਦਰ ਭ੍ਰਿਸ਼ਟਾਚਾਰ ਦਾ ਬੋਲਬਾਲਾ ਜ਼ੋਰਾਂ 'ਤੇ : ਖਹਿਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼ਹੀਦ ਕਰਨੈਲ ਸਿੰਘ ਈਸੜੂ ਦੀ ਬਰਸੀ ਮੌਕੇ ਵਿਰੋਧੀ ਧਿਰ ਦੇ ਸਾਬਕਾ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਅਪਣੇ ਵਿਧਾਇਕਾਂ ਤੇ ਸਮਰਥਕਾਂ.................

Addressing the rally Sukhpal Singh Khaira

ਖੰਨਾ : ਸ਼ਹੀਦ ਕਰਨੈਲ ਸਿੰਘ ਈਸੜੂ ਦੀ ਬਰਸੀ ਮੌਕੇ ਵਿਰੋਧੀ ਧਿਰ ਦੇ ਸਾਬਕਾ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਅਪਣੇ ਵਿਧਾਇਕਾਂ ਤੇ ਸਮਰਥਕਾਂ ਸਮੇਤ ਸ਼ਹੀਦ ਦੇ ਆਦਮ ਕੱਦ ਬੁੱਤ 'ਤੇ ਫੁੱਲ ਮਾਲਵਾਂ ਭੇਟ ਕੀਤੀਆਂ। ਰੈਲੀ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਖਹਿਰਾ ਨੇ ਕਿਹਾ ਕਿ ਸਹੀਦ ਦੇਸ਼ ਕੌਮ ਦਾ ਸਰਮਾਇਆ ਹੁੰਦੇ ਹਨ ਜਿਹਨਾਂ ਦੀ ਬਦੌਲਤ ਅੱਜ ਅਸੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਪਰ 70 ਸਾਲ ਬੀਤ ਜਾਣ 'ਤੇ ਅੱਜ ਵੀ ਗ਼ਰੀਬ ਲੋਕ ਕੁਰਲਾ ਰਹੇ ਹਨ, ਗ਼ਰੀਬ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਨਹੀਂ ਮਿਲ ਰਹੀਆਂ, ਸਕੂਲਾਂ ਦਾ ਬੁਰਾ ਹਾਲ ਹੈ, ਡਿਸਪੈਂਸਰੀਆਂ ਤੇ ਹਸਪਤਾਲਾਂ ਦਾ ਮਾੜਾ ਹਾਲ ਹੈ

ਕੈਂਸਰ ਫੈਲ ਚੁੱਕਿਆ ਹੈ, ਨਸ਼ਾ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਫੈਲਿਆ ਹੋਇਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਸੱਤਾ 'ਚ ਆਉਣ ਤੋਂ ਪਹਿਲਾਂ ਕੈਪਟਨ ਨੇ ਜੋ ਵਾਅਦੇ ਜਨਤਾ ਨਾਲ ਕੀਤੇ ਸਨ, ਉਹ ਹੁਣ ਅਪਣੇ ਸਾਰੇ ਵਾਅਦਿਆਂ ਤੋਂ ਮੁਕਰ ਰਹੇ ਹਨ। ਬੇਅਦਬੀ ਦੇ ਮਾਮਲੇ 'ਚ ਬੋਲਦਿਆਂ ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਵੀ ਬੇਅਦਬੀ ਦੀਆਂ ਘਟਨਾਵਾਂ 'ਚ ਕੁੱਝ ਨਹੀਂ ਸੀ ਕਿ ਅਤੇ ਹੁਣ ਵਾਲੀ ਸਰਕਾਰ ਵੀ ਇਸ ਦੀ ਜਾਂਚ ਠੰਢੇ ਬਸਤੇ 'ਚ  ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖਤ ਸਜ਼ਾ ਮਿਲਣੀ ਚਾਹੀਦੀ ਹੈ।