ਪੁਲਿਸ ਨੇ 2 ਵਿਅਕਤੀਆਂ ਨੂੰ 305 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਏਜੰਸੀ

ਖ਼ਬਰਾਂ, ਪੰਜਾਬ

ਤਰਨ ਤਾਰਨ ਦੇ ਐਸ.ਐਸ.ਪੀ ਧਰੁੱਵ ਦਹੀਆ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਐਸ.ਆਈ ਹਰਪ੍ਰੀਤ ਸਿੰਘ ਖਾਲੜਾ ਸਮੇਤ ਐਸ.ਆਈ

2 people arrested with drug

ਤਰਨ ਤਾਰਨ : ਤਰਨ ਤਾਰਨ ਦੇ ਐਸ.ਐਸ.ਪੀ ਧਰੁੱਵ ਦਹੀਆ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਐਸ.ਆਈ ਹਰਪ੍ਰੀਤ ਸਿੰਘ ਖਾਲੜਾ ਸਮੇਤ ਐਸ.ਆਈ ਅਮਰੀਕ ਸਿੰਘ ਨੇ ਪੁਲਿਸ ਪਾਰਟੀ ਸਮੇਤ ਖਾਲੜਾ ਰੋਡ ਤੇ ਨਾਕਾਬੰਦੀ ਦੋਰਾਨ 2 ਵਿਅਕਤੀਆਂ ਨੂੰ 305 ਗ੍ਰਾਮ ਹੈਰੋਇੰਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ।

ਇਸ ਸਬੰਧੀ ਇਨ੍ਹਾਂ ਦੇ ਖਿਲਾਫ ਥਾਣਾ ਖਾਲੜਾ ਦੇ ਵਿਚ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਇਸ ਸਾਰੇ ਮਾਮਲੇ ਤੋਂ ਐ.ਪੀ ਹਰਜੀਤ ਸਿੰਘ ਧਾਲੀਵਾਲ ਨੇ ਪਰਦਾ  ਚੁੱਕਿਆ ਹੈ।

ਫਿਲਹਾਲ ਪੁਲਿਸ ਨੇ ਦੋਸ਼ੀਆਂ ਨੂੰ ਹਿਰਾਸਤ 'ਚ ਲੈ ਲਿਆ ਹੈ। ਇਨ੍ਹਾਂ ਦੋਸ਼ੀਆਂ ਕੋਲੋਂ ਹੋਰ ਵੀ ਕਈ ਖੁਲਾਸੇ ਹੋਣ ਦੀ ਉਮੀਦ ਜਤਾ ਜਾ ਰਹੀ ਹੈ।