ਭਾਖੜਾ ਬੰਨ੍ਹ ਤੋਂ ਛੱਡਿਆ ਗਿਆ 40 ਕਿਊਸਿਕ ਪਾਣੀ, ਚਿਤਾਵਨੀ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਦੌਰਾਨ ਜ਼ਿਲ੍ਹੇ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ

Bhakra Dam

ਜਲੰਧਰ- ਭਾਖੜਾ ਬੰਨ੍ਹ ਤੋਂ 40 ਹਜ਼ਾਰ ਕਿਊਸਿਕ ਪਾਣੀ ਛੱਡੇ ਜਾਣ ਤੋਂ ਬਾਅਦ ਪ੍ਰਸ਼ਾਸ਼ਨ ਨੇ ਜਲੰਧਰ ਜ਼ਿਲ੍ਹੇ 'ਚ ਸਤਲੁਜ ਨਦੀ ਦੇ ਆਸਪਾਸ ਅਤੇ ਹੇਠਲੇ ਇਲਾਕਿਆਂ 'ਚ ਰਹਿਣ ਵਾਲਿਆਂ ਨੂੰ ਸ਼ੁੱਕਰਵਾਰ ਨੂੰ ਚਿਤਾਵਨੀ ਜਾਰੀ ਕੀਤੀ ਗਈ ਹੈ। ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਪਹਾੜੀ ਖੇਤਰ ਵਿਚ ਭਾਰੀ ਮੀਂਹ ਤੋਂ ਬਾਅਦ ਭਾਖੜਾ ਬੰਨ੍ਹ ਤੋਂ ਵੱਧ ਪਾਣੀ ਛੱਡਣਾ ਪਿਆ ਅਤੇ ਸ਼ਨਿੱਚਰਵਾਰ ਤੱਕ ਜ਼ਿਲ੍ਹੇ ਚ ਇਸ ਪਾਣੀ ਦੇ ਪਹੁੰਚਣ ਦੀ ਸਭਾਵਨਾ ਹੈ।

ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਦੌਰਾਨ ਜ਼ਿਲ੍ਹੇ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ। ਹਾਲਾਂਕਿ ਡਿਪਟੀ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ ਡਰਨ ਦੀ ਕੋਈ ਲੋੜ ਨਹੀਂ। ਸ਼ਰਮਾ ਨੇ ਕਿਹਾ ਕਿ ਦਰਿਆਵਾਂ ਦੇ ਕਿਨਾਰਿਆਂ ਨੇੜੇ ਰਹਿਣ ਵਾਲਿਆਂ ਨੂੰ ਪਾਣੀ ਦੇ ਪੱਧਰ 'ਚ ਵਾਧੇ ਲਈ ਚੌਕਸ ਰਹਿਣ ਦੀ ਲੋੜ ਹੈ, ਕਿਉਕਿ ਸਤਲੁਜ ਤੋਂ ਜ਼ਿਲ੍ਹ ਦੇ ਹੇਠਲੇ ਇਲਾਕਿਆਂ 'ਚ ਲੋਕਾਂ ਲਈ ਖ਼ਤਰਾ ਪੈਦਾ ਹੋ ਸਕਦਾ ਹੈ। ਉਨ੍ਹਾਂ ਇਕ ਬਿਆਨ 'ਚ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਸਥਿਤੀ 'ਤੇ ਨਜ਼ਰ ਰੱਖੀ ਹੋਈ ਹੈ।