‘ਤੱਕੜੀ’ ਦਾ ਪੱਲਾ ਫੜਨਗੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ

ਏਜੰਸੀ

ਖ਼ਬਰਾਂ, ਪੰਜਾਬ

 ਖੇਤੀ ਕਾਨੂੰਨਾਂ ਖਿਲਾਫ਼ ਬੋਲਣ ‘ਤੇ ਭਾਜਪਾ ਨੇ ਕੱਢਿਆ ਸੀ ਪਾਰਟੀ ‘ਚੋਂ ਬਾਹਰ

Former Punjab Cabinet minister Anil Joshi

 

ਚੰਡੀਗੜ੍ਹ: ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ (Anil Joshi) ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਿਚ ਸ਼ਾਮਲ ਹੋਣ ਜਾ ਰਹੇ ਹਨ। ਪਿਛਲੇ ਮਹੀਨੇ ਅਨਿਲ ਜੋਸ਼ੀ ਨੂੰ ਭਾਜਪਾ 'ਚੋਂ ਕੱਢ ਦਿੱਤਾ ਗਿਆ ਸੀ। ਜੋਸ਼ੀ ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਹ ਬਿਨ੍ਹਾਂ ਕਿਸੇ ਸ਼ਰਤ ਪਾਰਟੀ 'ਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ “ਮੈਂ ਹਮੇਸ਼ਾਂ ਲੋਕਾਂ ਦੀ ਸੇਵਾ ਕੀਤੀ ਹੈ, ਇਸ ਲਈ ਮੈਂ ਬਿਨਾਂ ਕਿਸੇ ਅਹੁਦੇ ਜਾਂ ਭਰੋਸੇ ਦੀ ਮੰਗ ਕੀਤੇ ਸ਼ਾਮਲ ਹੋ ਰਿਹਾ ਹਾਂ।” 

ਸੂਤਰਾਂ ਦਾ ਕਹਿਣਾ ਹੈ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਉੱਤਰੀ ਤੋਂ ਚੋਣ ਮੈਦਾਨ ਵਿਚ ਉਤਾਰਿਆ ਜਾ ਸਕਦਾ ਹੈ। ਜੋਸ਼ੀ ਦੋ ਵਾਰ ਇਸ ਸੀਟ ਤੋਂ ਜਿੱਤੇ ਸਨ। ਜੋਸ਼ੀ ਦੇ ਨਾਲ ਕਈ ਹੋਰ ਭਾਜਪਾ ਨੇਤਾ ਵੀ ਹਨ, ਜਿਨ੍ਹਾਂ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ਦੀ  ਵੀ ਸੰਭਾਵਨਾ ਹੈ।

 ਹਾਲਾਂਕਿ ਪਿਛਲੀ ਸਰਕਾਰ (2012-17) ਦੌਰਾਨ, ਜਦੋਂ ਉਹਨਾਂ ਨੇ ਸਥਾਨਕ ਸੰਸਥਾਵਾਂ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਦਾ ਵਿਭਾਗ ਸੰਭਾਲਿਆ ਸੀ, ਉਸ ਦੌਰਾਨ ਅਕਾਲੀ ਲੀਡਰਸ਼ਿਪ ਨਾਲ ਆਪਣੇ ਖ਼ਰਾਬ ਸੰਬੰਧਾਂ ਬਾਰੇ ਸਵਾਲਾਂ ਤੋਂ ਬਚਦੇ ਨਜ਼ਰ ਆਏ। ਉਨ੍ਹਾਂ ਕਿਹਾ “ਮੈਂ 20 ਅਗਸਤ ਤੋਂ ਬਾਅਦ ਸਾਰੇ ਮੁੱਦਿਆਂ ਬਾਰੇ ਗੱਲ ਕਰਾਂਗਾ।”

ਜੋਸ਼ੀ ਨੇ ਖੇਤੀਬਾੜੀ ਕਾਨੂੰਨਾਂ ਬਾਰੇ ਆਪਣੇ ਵਿਚਾਰ ਜਨਤਕ ਤੌਰ 'ਤੇ ਸਾਂਝੇ ਕੀਤੇ ਅਤੇ ਸੂਬੇ ਦੀ ਲੀਡਰਸ਼ਿਪ ਦੀ ਆਲੋਚਨਾ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਿਛਲੇ ਮਹੀਨੇ ਭਾਜਪਾ ਨੇ ਪਾਰਟੀ 'ਚੋਂ ਕੱਢ ਦਿੱਤਾ ਸੀ ਆਪਣੇ ਕੱਢੇ ਜਾਣ ਤੋਂ ਬਾਅਦ, ਜੋਸ਼ੀ ਨੇ ਸਿੰਘੂ ਸਰਹੱਦ 'ਤੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਸੀ।

ਇਹ ਵੀ ਪੜ੍ਹੋ -  ਅਫ਼ਗਾਨਿਸਤਾਨ ਦੀ ਪਹਿਲੀ ਮੇਅਰ ਦਾ ਬਿਆਨ ‘ਤਾਲਿਬਾਨ ਆਵੇ ਮੈਨੂੰ ਤੇ ਮੇਰੇ ਵਰਗੇ ਲੋਕਾਂ ਨੂੰ ਮਾਰ ਦੇਵੇ’

ਦੱਸ ਦਈਏ ਕਿ ਬੀਜੇਪੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਜੋਸ਼ੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ 6 ਸਾਲਾਂ ਲਈ ਕੱਢ ਦਿੱਤਾ ਗਿਆ ਸੀ। ਜੋਸ਼ੀ ਅਕਾਲੀ-ਭਾਜਪਾ ਸਰਕਾਰ ਸਮੇਂ ਸਾਲ 2012 ਤੋਂ 2017 ਤੱਕ ਕੈਬਨਿਟ ਮੰਤਰੀ ਰਹੇ ਤੇ ਉਹ ਅੰਮ੍ਰਿਤਸਰ ਸ਼ਹਿਰ ਦੇ ਇੱਕ ਹਲਕੇ ਦੀ ਨੁਮਾਇੰਦਗੀ ਕਰਦੇ ਸਨ।