ਪੰਥ ਮੇਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਛਲੇੜੀ ਖ਼ੁਰਦ 'ਚ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਏਜੰਸੀ

ਖ਼ਬਰਾਂ, ਪੰਜਾਬ

ਪੰਥ ਮੇਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਛਲੇੜੀ ਖ਼ੁਰਦ 'ਚ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

image

ਸਰਹਿੰਦ, 16 ਅਗੱਸਤ (ਅਮਰਬੀਰ ਸਿੰਘ ਚੀਮਾ) : ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਮ ਲੋਕਾਂ ਨੂੰ  ਉਨ੍ਹਾਂ ਦੇ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸੂਬੇ ਵਿਚ 75 ਨਵੇਂ ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ ਜੋ ਕਿ ਅੱਜ ਤੋਂ ਕੰਮ ਸੁਰੂ ਕਰ ਦੇਣਗੇ | 
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸੂਚਨਾਂ ਤੇ ਲੋਕ ਸੰਪਰਕ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਸਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ ਅਮਨ ਅਰੋੜਾ ਨੇ ਪਿੰਡ ਛਲੇੜੀ ਖੁਰਦ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ |
 ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਵੇਂ ਆਮ ਆਦਮੀ ਕਲੀਨਿਕ ਖੋਲਣ ਦੇ ਨਾਲ-ਨਾਲ ਪੁਰਾਣੇ ਸਰਕਾਰੀ ਹਸਪਤਾਲਾਂ ਤੇ ਡਿਸਪੈਂਸਰੀਆਂ ਦੇ ਬੁਨਿਆਦੀ ਢਾਂਚੇ ਨੂੰ  ਵੀ ਮਜਸ਼ੁਤ ਕੀਤਾ ਜਾਵੇਗਾ | ਫ਼ਤਿਹਗੜ੍ਹ ਸਾਹਿਬ ਜਿਲ੍ਹੇ 'ਚ 3 ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ ਜਿਨ੍ਰਾਂ ਵਿਚੋਂ ਮੰਡੀ ਗੋਬਿੰਦਗੜ੍ਹ ਵਿਖੇ 2 ਅਤੇ ਫਤਹਿਗੜ੍ਹ ਸਾਹਿਬ ਵਿਖੇ 1 ਆਮ ਆਦਮੀ ਕਲੀਨਿਕ ਅੱਜ ਤੋਂ ਸੇਵਾਵਾਂ ਦੇਣੀਆਂ ਸੁਰੂ ਕਰ ਦੇਣਗੇ | 
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਚੋਹਤਰਫਾ ਵਿਕਾਸ ਲਈ ਨਵੀਂਆਂ ਪਹਿਲ ਕਦਮੀਆਂ ਕੀਤੀਆਂ ਜਾ ਰਹੀਆਂ ਹਨ |   
ਇਸ ਮੌਕੇ ਵਿਧਾਇਕ ਫ਼ਤਿਹਗੜ੍ਹ ਸਾਹਿਬ ਐਡਵੋਕੇਟ ਲਖਬੀਰ ਸਿੰਘ ਰਾਏ, ਡਿਪਟੀ ਕਮਿਸਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ, ਜਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ, 'ਆਪ' ਦੇ ਜ਼ਿਲ੍ਹਾ ਪ੍ਰਧਾਨ ਅਜੈ ਲਿਬੜਾ, ਸਿਵਲ ਸਰਜਨ ਡਾ. ਵਿਜੈ ਕੁਮਾਰ ਤੋਂ ਇਲਾਵਾ ਹੋਰ ਪਤਵੰਤੇ ਮੌਜੂਦ ਸਨ |    
2