24 ਅਗਸਤ ਨੂੰ ਪੰਜਾਬ ਆਉਣਗੇ PM ਮੋਦੀ, ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦਾ ਕਰਨਗੇ ਉਦਘਾਟਨ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਉਹ ਪਹਿਲੀ ਵਾਰ ਪੰਜਾਬ ਦਾ ਦੌਰਾ ਕਰਨਗੇ।

PM Modi will visit Punjab on August 24



ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਆਉਣਗੇ। ਇਸ ਮੌਕੇ ਉਹ ਮੁੱਲਾਂਪੁਰ (ਨਿਊ ਚੰਡੀਗੜ੍ਹ) ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕਰਨਗੇ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਉਹ ਪਹਿਲੀ ਵਾਰ ਪੰਜਾਬ ਦਾ ਦੌਰਾ ਕਰਨਗੇ। ਇਸ ਤੋਂ ਪਹਿਲਾਂ ਕਾਂਗਰਸ ਸਰਕਾਰ ਅਤੇ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਕਾਰਜਕਾਲ ਦੌਰਾਨ ਸੁਰੱਖਿਆ ਵਿਚ ਕੁਤਾਹੀ ਕਾਰਨ ਉਹ ਰਾਸਤੇ ਵਿਚੋਂ ਹੀ ਵਾਪਸ ਆ ਚਲੇ ਗਏ ਸਨ।

PM modi

ਹੋਮੀ ਭਾਭਾ ਕੈਂਸਰ ਹਸਪਤਾਲ ਵਿਚ 300 ਬਿਸਤਰਿਆਂ ਦੀ ਸਮਰੱਥਾ ਹੈ। ਇਸ ਵਿਚ ਸਰਜੀਕਲ ਓਨਕੋਲੋਜੀ, ਮੈਡੀਕਲ ਓਨਕੋਲੋਜੀ, ਰੇਡੀਏਸ਼ਨ ਓਨਕੋਲੋਜੀ, ਪ੍ਰੀਵੈਨਟਿਵ ਓਨਕੋਲੋਜੀ, ਐਨਸਥੀਸੀਆ ਦੀਆਂ ਓ.ਪੀ.ਡੀਜ਼ ਸ਼ੁਰੂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਐੱਮ.ਆਰ.ਆਈ., ਸੀ.ਟੀ., ਮੈਮੋਗ੍ਰਾਫੀ, ਡਿਜੀਟਲ ਰੇਡੀਓਗ੍ਰਾਫੀ ਆਦਿ ਆਧੁਨਿਕ ਸਹੂਲਤਾਂ ਵੀ ਇੱਥੇ ਉਪਲਬਧ ਹਨ।

PM Modi

ਪ੍ਰਬੰਧਕਾਂ ਅਨੁਸਾਰ 6 ਮਹੀਨਿਆਂ ਵਿਚ ਇਹ ਹਸਪਤਾਲ ਬਣ ਕੇ ਪੂਰੀ ਤਰ੍ਹਾਂ ਤਿਆਰ ਹੋ ਜਾਵੇਗਾ। ਇਸ ਦੇ ਸਾਰੇ 300 ਬੈੱਡ ਚਾਲੂ ਹੋ ਜਾਣਗੇ। ਇਸ ਨਾਲ ਸਿਰਫ਼ ਪੰਜਾਬ ਹੀ ਨਹੀਂ ਸਗੋਂ ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਉਤਰਾਖੰਡ ਅਤੇ ਰਾਜਸਥਾਨ ਦੇ ਮਰੀਜ਼ਾਂ ਨੂੰ ਵੀ ਫਾਇਦਾ ਮਿਲੇਗਾ। ਪੀਐਮ ਮੋਦੀ ਦੀ ਆਮਦ ਦੇ ਚਲਦਿਆਂ ਬੀਤੇ ਦਿਨ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਦੌਰਾ ਕੀਤਾ।