ਫਿਰੋਜ਼ਪੁਰ ਸਰਹੱਦ 'ਤੇ ਹੜ੍ਹ ਕਾਰਨ ਵਧਾਈ ਸੁਰੱਖਿਆ, ਪਾਣੀ ਕਾਰਨ ਤਸਕਰ ਅਤੇ ਘੁਸਪੈਠੀਆਂ ਉਠਾ ਸਕਦੇ ਹਨ ਫਾਇਦਾ
ਫਿਰੋਜ਼ਪੁਰ ਸਰਹੱਦੀ ਖੇਤਰ ਨਾਲ ਲੱਗਦੇ ਸਤਲੁਜ ਦਰਿਆ ਦਾ ਪਾਣੀ ਉਫਾਨ 'ਤੇ ਹੈ
ਫਿਰੋਜ਼ਪੁਰ: ਫਿਰੋਜ਼ਪੁਰ ਸਰਹੱਦੀ ਖੇਤਰ ਨਾਲ ਲੱਗਦੇ ਸਤਲੁਜ ਦਰਿਆ ਦਾ ਪਾਣੀ ਉਫਾਨ 'ਤੇ ਹੈ, ਜਿਸ ਕਾਰਨ ਆਮ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਇਸ ਦੇ ਨਾਲ ਹੀ ਹੁਣ ਫਿਰੋਜ਼ਪੁਰ ਤੋਂ ਫਾਜ਼ਲਿਕਾ ਤੱਕ ਕੌਮਾਂਤਰੀ ਸਰਹੱਦ 'ਤੇ ਘੁਸਪੈਠ ਦਾ ਖ਼ਤਰਾ ਵੀ ਵੱਧ ਗਿਆ ਹੈ ਕਿਉਂਕਿ ਉਸ ਇਲਾਕੇ ਵਿਚ ਤਸਕਰਾਂ ਦੀ ਸਰਗਰਮੀ ਬਹੁਤ ਜ਼ਿਆਦਾ ਦੇਖਣ ਨੂੰ ਮਿਲਦੀ ਹੈ।
ਇਹ ਵੀ ਪੜ੍ਹੋ: ਗੁਜਰਾਤ 'ਚ ਦੋ ਕਾਰਾਂ ਦੀ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ, 4 ਲੋਕਾਂ ਦੀ ਹੋਈ ਮੌਤ
ਜਿਸ ਕਾਰਨ ਬੀਐਸਐਫ ਲਈ ਹੜ੍ਹ ਵੱਡੀ ਸਮੱਸਿਆ ਬਣ ਗਿਆ ਹੈ। ਹੜ੍ਹ ਕਾਰਨ ਸਰਹੱਦ 'ਤੇ ਪਾਣੀ 'ਚ ਬੀਐਸਐਫ ਪੈਦਲ ਮਾਰਚ ਕਰ ਰਹੀ ਹੈ। ਦੂਜੇ ਪਾਸੇ ਫਿਰੋਜ਼ਪੁਰ ਅਤੇ ਫਾਜ਼ਲਿਕਾ ਦੇ ਪ੍ਰਸ਼ਾਸਨ ਨੇ ਸਤਲੁਜ ਦਰਿਆ ਦੇ ਕੰਢੇ ਵਸੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਬੀਐਸਐਫ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਇਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਨੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਆਪਸੀ ਰੰਜਿਸ਼ ਕਾਰਨ ਗੁਆਂਢੀਆਂ ਨੇ ਨੌਜਵਾਨ ਦਾ ਇੱਟਾਂ ਮਾਰ ਕੇ ਕੀਤਾ ਕਤਲ