ਬਰਸਾਤੀ ਨਾਲੇ ਵਿਚ ਡੁੱਬੇ ਦੋ ਬੱਚੇ, ਦੋਹਾਂ ਦੀਆਂ ਲਾਸ਼ਾਂ ਬਰਾਮਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਾਣੀ ਦੇ ਤੇਜ਼ ਵਹਾਅ ਕਾਰਨ ਦੋਵੇਂ ਰੁੜ੍ਹ ਗਏ

Two children drowned in small Canal in Gurdaspur



ਗੁਰਦਾਸਪੁਰ: ਜ਼ਿਲ੍ਹੇ ਦੇ ਕਸਬਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਧੀਰੋਵਾਲ ਵਿਚ ਬਰਸਾਤੀ ਨਾਲੇ ਵਿਚ ਪਾਣੀ ਦੇਖਣ ਗਏ ਦੋ ਬੱਚਿਆਂ ਦੀ ਡੁੱਬਣ ਕਾਰਨ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਜਸਕਰਨ ਸਿੰਘ (14) ਅਤੇ ਦਿਲਪ੍ਰੀਤ ਸਿੰਘ (13) ਵਜੋਂ ਹੋਈ ਹੈ। ਦੋਵਾਂ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।

ਇਹ ਵੀ ਪੜ੍ਹੋ: ਦੋ ਸਿੱਖਾਂ ਨੂੰ ਕੌਮੀ ਸਨਮਾਨ ਦੇਵੇਗੀ ਪਾਕਿਸਤਾਨ ਸਰਕਾਰ; ਰਮੇਸ਼ ਸਿੰਘ ਤੇ ਡਾ. ਮੀਮਪਾਲ ਸਿੰਘ ਨੂੰ ਮਿਲੇਗਾ ਸਨਮਾਨ 

ਪਾਣੀ ਦੇ ਤੇਜ਼ ਵਹਾਅ ਕਾਰਨ ਦੋਹੇਂ ਰੁੜ੍ਹ ਗਏ। ਡੀ.ਐਸ.ਪੀ. ਰਾਜੇਸ਼ ਕੱਕੜ ਨੇ ਦਸਿਆ ਕਿ ਦੋਵੇਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮ੍ਰਿਤਕ ਬੱਚਿਆਂ ਦੇ ਪ੍ਰਵਾਰ ਵਾਲਿਆਂ ਨੂੰ ਵੀ ਮਾਮਲੇ ਦੀ ਜਾਣਕਾਰੀ ਦੇ ਦਿਤੀ ਗਈ ਹੈ। ਦੋਹਾਂ ਬੱਚਿਆਂ ਦੇ ਪ੍ਰਵਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।