Punjab News: ਸਿਵਲ ਸਰਜਨ ਨੂੰ ਆਜ਼ਾਦੀ ਸਮਾਗਮ ਚੋਂ ਧੱਕੇ ਮਾਰ ਕੇ ਕੱਢਣ ਵਾਲੇ 2 ਪੁਲਿਸ ਮੁਲਾਜ਼ਮ ਮੁਅੱਤਲ

ਏਜੰਸੀ

ਖ਼ਬਰਾਂ, ਪੰਜਾਬ

Punjab News: ਸਮਾਗਮ ਵਿੱਚ ਸ਼ਹਿਰ ਦੇ ਸਮੂਹ ਲੋਕਾਂ ਦੇ ਨਾਲ-ਨਾਲ ਸੀਨੀਅਰ ਅਧਿਕਾਰੀ ਵੀ ਸ਼ਾਮਲ ਹੋਣ ਲਈ ਪਹੁੰਚੇ

2 policemen suspended for pushing the civil surgeon out of the independence ceremony

 

Punjab News: ਬੀਤੇ ਦਿਨ ਲੁਧਿਆਣਾ ਦੇ ਪੀਏਯੂ ਗਰਾਊਂਡ ਵਿਖੇ ਰਾਜ ਪੱਧਰੀ ਆਜ਼ਾਦੀ ਦਿਵਸ ਮਨਾਇਆ ਗਿਆ। ਸਮਾਗਮ ਵਿੱਚ ਸ਼ਹਿਰ ਦੇ ਸਮੂਹ ਲੋਕਾਂ ਦੇ ਨਾਲ-ਨਾਲ ਸੀਨੀਅਰ ਅਧਿਕਾਰੀ ਵੀ ਸ਼ਾਮਲ ਹੋਣ ਲਈ ਪਹੁੰਚੇ। ਇਸ ਦੌਰਾਨ ਲੁਧਿਆਣਾ ਦੇ ਸਿਵਲ ਸਰਜਨ ਜਸਬੀਰ ਸਿੰਘ ਔਲਖ ਨੂੰ ਆਜ਼ਾਦੀ ਸਮਾਗਮ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਗਿਆ। 

ਉਨ੍ਹਾਂ ਕੋਲ ਸਮਾਗਮ ਲਈ ਸੱਦਾ ਪੱਤਰ ਵੀ ਸੀ। ਇਸ ਦੇ ਬਾਵਜੂਦ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਸਮਾਗਮ ਵਿੱਚ ਸ਼ਾਮਲ ਨਹੀਂ ਹੋਣ ਦਿੱਤਾ।
ਇਸ ਮਾਮਲੇ ਵਿੱਚ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਦੇ ਹੁਕਮਾਂ ’ਤੇ ਸਬ ਇੰਸਪੈਕਟਰ ਜਸਪਾਲ ਸਿੰਘ ਅਤੇ ਏਐਸਆਈ ਜਸਪਾਲ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

2 ਪੁਲਿਸ ਮੁਲਾਜ਼ਮਾਂ ਨੂੰ ਪੁਲਿਸ ਲਾਈਨ ਲੁਧਿਆਣਾ ਵਿਖੇ ਭੇਜਿਆ ਗਿਆ ਹੈ। ਸੀਪੀ ਦੇ ਹੁਕਮਾਂ ਅਨੁਸਾਰ ਏ.ਐਸ.ਆਈ ਜਸਪਾਲ ਸਿੰਘ ਰੋਜ਼ਾਨਾ ਰੋਲ ਕਾਲ ਅਤੇ ਪਰੇਡ ਵਿੱਚ ਹਾਜ਼ਰ ਰਹਿਣਗੇ। ਇਨ੍ਹਾਂ ਮੁਲਾਜ਼ਮਾਂ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਮਾਮਲਾ ਸੀਨੀਅਰ ਅਧਿਕਾਰੀਆਂ ਤੱਕ ਪਹੁੰਚਦਿਆਂ ਹੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਤੁਰੰਤ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਪੁਲਿਸ ਕਮਿਸ਼ਨਰ ਨੂੰ ਪੱਤਰ ਲਿਖਿਆ। ਡੀਸੀ ਨੇ ਪੱਤਰ ਵਿੱਚ ਲਿਖਿਆ ਕਿ ਸਿਵਲ ਸਰਜਨ ਲੁਧਿਆਣਾ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀ ਹਨ। ਉਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਆਜ਼ਾਦੀ ਦਿਵਸ ਸਮਾਰੋਹ ਲਈ ਸੱਦਾ ਪੱਤਰ ਵੀ ਭੇਜਿਆ ਗਿਆ ਸੀ।

ਇਸ ਦੇ ਬਾਵਜੂਦ ਉਨ੍ਹਾਂ ਨੂੰ ਸਮਾਗਮ ਵਾਲੀ ਥਾਂ 'ਤੇ ਜਾਣ ਤੋਂ ਰੋਕ ਦਿੱਤਾ ਗਿਆ ਹੈ। ਇਹ ਵੀ ਖੁਲਾਸਾ ਹੋਇਆ ਹੈ ਕਿ ਕੁਝ ਪੁਲਿਸ ਮੁਲਾਜ਼ਮਾਂ ਨੇ ਉਸ ਦੀ ਬਾਂਹ ਫੜ ਕੇ ਉਸ ਨਾਲ ਦੁਰਵਿਵਹਾਰ ਕੀਤਾ ਹੈ। ਇਸ ਘਟਨਾ ਤੋਂ ਬਾਅਦ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਪ੍ਰੋਟੋਕੋਲ ਅਨੁਸਾਰ ਸਿਵਲ ਸਰਜਨ ਇੱਕ ਵੱਡਾ ਪਦ ਹੈ ਜਿਸ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਈ ਗਈ ਹੈ।

ਇਸ ਮਾਮਲੇ 'ਚ ਉਸ ਦੀ ਬਾਂਹ ਫੜਨ ਅਤੇ ਦੁਰਵਿਵਹਾਰ ਕਰਨ ਵਾਲੀ ਜਗ੍ਹਾ ਦੀ ਤੁਰੰਤ ਪਛਾਣ ਕਰ ਕੇ ਕਾਰਵਾਈ ਕੀਤੀ ਜਾਵੇ। ਉੱਥੇ ਕਿਹੜੇ ਕਿਹੜੇ ਪੁਲਿਸ ਮੁਲਾਜ਼ਮ ਜਾਂ ਅਧਿਕਾਰੀ ਤਾਇਨਾਤ ਸਨ, ਉਨ੍ਹਾਂ ਤੋਂ ਜਵਾਬ ਮੰਗਿਆ ਜਾਵੇ ਕਿ ਉਨ੍ਹਾਂ ਨੇ ਸੱਦਾ ਪੱਤਰ ਹੋਣ ਦੇ ਬਾਵਜੂਦ ਉਸ ਨਾਲ ਦੁਰਵਿਵਹਾਰ ਕਰ ਕੇ ਸਿਵਲ ਸਰਜਨ ਦੇ ਮਾਣ-ਸਨਮਾਨ ਦਾ ਅਪਮਾਨ ਕਿਉਂ ਕੀਤਾ।