Punjab News : CM ਭਗਵੰਤ ਮਾਨ ਪੈਰਿਸ ਉਲੰਪਿਕ ਤੋਂ ਆਏ ਖਿਡਾਰੀਆਂ ਦਾ ਭਲਕੇ ਇਨਾਮੀ ਰਾਸ਼ੀ ਨਾਲ ਕਰਨਗੇ ਸਨਮਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਾਣੋ ਕਿਹੜੇ ਖਿਡਾਰੀਆਂ ਨੂੰ ਮਿਲੇਗੀ ਕਿੰਨੀ-ਕਿੰਨੀ ਇਨਾਮੀ ਰਾਸ਼ੀ

CM Bhagwant Mann

Punjab News : ਭਲਕੇ ਪੈਰਿਸ ਉਲੰਪਿਕ ਤੋਂ ਆਏ ਖਿਡਾਰੀਆਂ ਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਨਮਾਨ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖਿਡਾਰੀਆਂ ਦਾ ਇਨਾਮੀ ਰਾਸ਼ੀ ਨਾਲ ਸਨਮਾਨ ਕੀਤਾ ਜਾਵੇਗਾ ਅਤੇ ਹਾਕੀ ਟੀਮ ਦੇ ਖਿਡਾਰੀਆਂ ਨੂੰ 1-1 ਕਰੋੜ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। 

ਇਸ ਤੋਂ ਬਿਨਾ ਪੈਰਿਸ ਉਲੰਪਿਕ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ 15-15 ਲੱਖ ਰੁਪਏ ਦਿੱਤੇ ਜਾਣਗੇ। ਖਿਡਾਰੀਆਂ ਨੂੰ ਕੁੱਲ 9.35 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਭਲਕੇ ਸਵੇਰੇ 11 ਵਜੇ ਚੰਡੀਗੜ੍ਹ ਸੈਕਟਰ 26 ਵਿਖੇ ਖਿਡਾਰੀਆਂ ਦਾ ਸਨਮਾਨ ਸਮਾਗਮ ਹੋਵੇਗਾ। 

ਜਾਣੋ ਕਿਹੜੇ ਖਿਡਾਰੀਆਂ ਨੂੰ ਮਿਲੇਗੀ ਕਿੰਨੀ-ਕਿੰਨੀ ਇਨਾਮੀ ਰਾਸ਼ੀ

ਹਾਕੀ ਟੀਮ ਦੇ ਖਿਡਾਰੀਆਂ ਨੂੰ 1-1 ਕਰੋੜ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪੈਰਿਸ ਉਲੰਪਿਕ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ 15-15 ਲੱਖ ਰੁਪਏ ਦਿੱਤੇ ਜਾਣਗੇ। ਕੁੱਲ 9.35 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।