Khanna Accident News: ਕਾਰ ਸਵਾਰ ਨੌਜਵਾਨਾਂ ਨੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ 'ਤੇ ਚੜ੍ਹਾਈ ਗੱਡੀ, ਇਕ ਦੀ ਮੌਤ
Khanna Accident News: ਬੈਂਕ ਦਾ ਮੈਨੇਜਰ ਸੀ ਮ੍ਰਿਤਕ ਕੁਲਵਿੰਦਰ ਸਿੰਘ
Khanna Accident News Today: ਖੰਨਾ ਪੁਲਿਸ ਜ਼ਿਲ੍ਹੇ ਦੇ ਥਾਣਾ ਮਾਛੀਵਾੜਾ ਸਾਹਿਬ ਅਧੀਨ ਪੈਂਦੇ ਪਿੰਡ ਖੇੜਾ ਵਿਚ ਇਕ ਕਾਰ ਨੇ ਬਾਈਕ ਸਵਾਰ ਨੌਜਵਾਨਾਂ ਨੂੰ ਕੁਚਲ ਦਿਤਾ। ਇਸ ਹਾਦਸੇ ਵਿਚ ਬੈਂਕ ਮੈਨੇਜਰ ਕੁਲਵਿੰਦਰ ਸਿੰਘ (38) ਦੀ ਮੌਤ ਹੋ ਗਈ ਹੈ। ਇਸ ਘਟਨਾ ਵਿਚ ਬੈਂਕ ਮੈਨੇਜਰ ਦੇ ਦੋ ਸਾਥੀ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: Bathinda News: ਸ਼ਰੇਆਮ ਸੜਕ 'ਤੇ ਫਾਇਰਿੰਗ ਕਰ ਨੌਜਵਾਨ ਨੇ ਸੋਸ਼ਲ ਮੀਡੀਆ 'ਤੇ ਅਪਲੋਡ ਕੀਤੀ ਵੀਡੀਓ, ਪੁਲਿਸ ਨੇ ਵੀ ਲੱਭ ਕੇ ਕੀਤਾ ਕਾਬੂ
ਜ਼ਖਮੀਆਂ ਦੀ ਪਹਿਚਾਣ ਸੋਹਣ ਸਿੰਘ ਅਤੇ ਮਨਮੋਹਨ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰ ਇਸ ਨੂੰ ਕਤਲ ਦੱਸ ਰਹੇ ਹਨ ਅਤੇ ਪੁਲਿਸ ਤੋਂ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਕਰ ਰਹੇ ਹਨ।
ਇਹ ਵੀ ਪੜ੍ਹੋ: Gurdaspur Tractor Stunt: ਸਟੰਟਬਾਜ਼ੀ ਕਰ ਰਹੇ ਮੁੰਡਿਆਂ ਦਾ ਪਲਟਿਆ ਟਰੈਕਟਰ, ਉਤੋਂ ਆ ਗਈ ਪੁਲਿਸ, ਵੇਖੋ ਫਿਰ ਕੀ ਹੋਇਆ
ਪਿੰਡ ਵਾਸੀਆਂ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਅਤੇ ਉਸ ਦੇ ਸਾਥੀ ਇਨ੍ਹਾਂ ਨੌਜਵਾਨਾਂ ਨੂੰ ਨਸ਼ੇ ਵੇਚਣ ਤੋਂ ਰੋਕਦੇ ਸਨ, ਜਿਸ ਕਾਰਨ ਰੰਜਿਸ਼ ਤਹਿਤ ਨੌਜਵਾਨਾਂ ਨੇ ਗੱਡੀ ਥੱਲੇ ਮੋਟਰਸਾਈਕਲ ਸਵਾਰਾਂ ਨੂੰ ਕੁਚਲ ਦਿਤਾ। ਉਨ੍ਹਾਂ ਦੱਸਿਆ ਕਿ ਇਹ ਪਹਿਲਾਂ ਵੀ ਨਸ਼ਿਆਂ ਨਾਲ ਸੰਬੰਧਿਤ ਮਾਮਲਿਆਂ ਵਿਚ ਸ਼ਾਮਲ ਹਨ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਮ੍ਰਿਤਕ ਕੁਲਵਿੰਦਰ ਸਿੰਘ ਦੀਆਂ ਦੋ ਬੇਟੀਆਂ ਹਨ ਅਤੇ ਉਸ ਦੀ ਪਤਨੀ ਦੇ ਬੱਚਾ ਹੋਣ ਵਾਲਾ ਸੀ। ਇਸ ਘਟਨਾ ਨੂੰ ਲੈ ਕੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਮਾਛੀਵਾੜਾ ਪੁਲਿਸ ਦੋਸ਼ੀਆਂ ਦੀ ਭਾਲ 'ਚ ਹੈ, ਪਰ ਫਿਲਹਾਲ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋ ਪਾਈ।
(For more Punjabi news apart from Khanna Accident News Today, stay tuned to Rozana Spokesman)