Sidhu Moosewala: ਮੂਸੇਵਾਲਾ ਕਤਲ ਮਾਮਲੇ ਵਿਚ ਇਕ ਗਵਾਹ ਨੇ ਬਿਆਨ ਕਰਵਾਏ ਦਰਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Sidhu Moosewala: 30 ਅਗੱਸਤ ਨੂੰ ਹੋਵੇਗੀ ਮੁੜ ਪੇਸ਼ੀ

Sidhu Moosewala: In the Moosewala murder case, a witness has recorded his statement

 

Sidhu Moosewala:  ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਸਮੇਤ ਸਾਰੇ ਕਰੀਬ 27 ਮੁਲਜ਼ਮਾਂ ਨੇ ਵੀਡੀਉ ਕਾਨਫ਼ਰੰਸ ਰਾਹੀਂ ਪੇਸ਼ੀ ਭੁਗਤੀ। ਇਸ ਦੌਰਾਨ ਇਕ ਗਵਾਹ ਨੇ ਅਦਾਲਤ ਵਿਚ ਅਪਣੇ ਬਿਆਨ ਵੀ ਦਰਜ ਕਰਵਾਏ ਹਨ। ਜਿਸ ਦੇ ਬਾਕੀ ਬਿਆਨ ਅਦਾਲਤ ਵਿਚ 30 ਅਗੱਸਤ ਨੂੰ ਦਰਜ ਕੀਤੇ ਜਾਣਗੇ।

ਜ਼ਿਕਰਯੋਗ ਹੈ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਨੂੰ ਲੈਕੇ ਰਾਜਨੀਤਿਕ ਆਗੂਆਂ ਵਲੋਂ ਦੇਸ਼ ਦੀ ਲੋਕ ਸਭਾ ਵਿਚ ਮੁੱਦਾ ਚੁੱਕਣ ਤੋਂ ਬਾਅਦ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਸਰਕਾਰੀ ਸਿਸਟਮ ਅਤੇ ਸਰਕਾਰਾਂ ਦੀ ਕਾਰਗੁਜ਼ਾਰੀ ਨੂੰ ਜ਼ਿੰਮੇਵਾਰ ਠਹਿਰਾਇਆ ਪਰ ਉਨ੍ਹਾਂ ਨਾਲ ਇਹ ਵੀ ਕਿਹਾ ਹੈ ਕਿ ਅਦਾਲਤ ਵਲੋਂ ਉਨ੍ਹਾਂ ਨੂੰ ਇਨਸਾਫ਼ ਮਿਲਣ ਦੀ ਉਮੀਦ ਜਾਗੀ ਹੈ।