ਪੰਜਾਬ ਦੇ ਕਿਸਾਨਾਂ ਦੀ ਜ਼ਮੀਨ ਨੂੰ ਲੁੱਟਣ ਦੀ ਬਣਾਈ ਗਈ ਸੀ ਯੋਜਨਾ: ਤਰੁਣ ਚੁੱਘ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

'ਪੰਜਾਬ ਸਰਕਾਰ ਵੱਲੋਂ ਬਣਾਇਆ ਕਾਲਾ ਕਾਨੂੰਨ ਵਾਪਸ ਹੋ ਗਿਆ'

A plan was made to loot the land of Punjab farmers: Tarun Chugh

ਚੰਡੀਗੜ੍ਹ: ਪੰਜਾਬ ਭਾਜਪਾ ਦੀ 'ਕਿਸਾਨ ਮਜ਼ਦੂਰ ਫਤਿਹ ਰੈਲੀ' ਵਿੱਚ ਭਾਜਪਾ ਆਗੂ ਤਰੁਣ ਚੁੱਘ ਨੇ ਕਿਹਾ ਹੈ ਕਿ ਪੰਜਾਬ ਵਿੱਚ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦੀ ਸਰਕਾਰ ਹੈ, ਉਨ੍ਹਾਂ ਨੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕ ਖੋਹਣ ਲਈ ਲੁੱਟ ਦੀ ਯੋਜਨਾ ਬਣਾਈ। ਹਾਈ ਕੋਰਟ ਨੇ ਸਟੇਅ ਲਗਾ ਦਿੱਤੀ ਸੀ, ਲੋਕਾਂ ਨੇ ਅੰਦੋਲਨ ਕੀਤਾ, ਕਿਸਾਨਾਂ ਨੇ ਵਿਰੋਧ ਕੀਤਾ, ਭਾਜਪਾ ਨੇ ਸਮਰਥਨ ਕੀਤਾ, ਦਬਾਅ ਹੇਠ, ਭਗਵੰਤ ਮਾਨ ਨੇ ਨੋਟੀਫਿਕੇਸ਼ਨ ਵਾਪਸ ਲੈ ਲਿਆ।

ਤਰੁਣ ਚੁੱਘ ਨੇ ਕਿਹਾ ਹੈ ਕਿ ਇਹ ਪੰਜਾਬੀਆਂ, ਕਿਸਾਨਾਂ, ਮਜ਼ਦੂਰਾਂ ਦੀ ਜਿੱਤ ਹੈ। ਇਹ ਤਾਨਾਸ਼ਾਹੀ, ਲੁੱਟ, ਬਿਲਡਰ ਲਾਬੀ ਨੂੰ ਲੁਭਾਉਣ ਦੀ ਸਾਜ਼ਿਸ਼ ਦੀ ਹਾਰ ਹੈ। ਇਸ ਫੈਸਲੇ ਤੋਂ ਬਾਅਦ, ਇਹ ਸਪੱਸ਼ਟ ਹੋ ਗਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ।ਉਨ੍ਹਾਂ ਨੇ ਕਿਹਾ ਹੈ ਕਿ ਖ਼ੁਦ ਰਾਜਪਾਲ ਵੀ ਹੈਰਾਨ ਸਨ ਇਹ ਕਿਵੇ ਹੋ ਸਕਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਨੂੰ ATM ਵਾਂਗ ਵਰਤਿਆ ਜਾ ਰਿਹਾ ਹੈ।ਉਨ੍ਹਾਂ ਨੇ ਕਿਹਾ ਹੈ ਕਿ ਪੂਲਿੰਗ ਨੀਤੀ ਸਿਰਫ਼ ਲੈਂਡ ਮਾਫੀਆਂ ਨੂੰ ਖੁਸ਼ ਕਰਨ ਲਈ ਲਿਆਂਦੀ ਗਈ ਸੀ।  ਚੁੱਘ ਨੇ ਅੱਗੇ ਕਿਹਾ ਹੈ ਕਿ ਤਿਹਾੜ ਜੇਲ੍ਹ  ਵਿਚੋਂ ਆਏ ਲੋਕ ਪੰਜਾਬ ਦੇ ਅਫ਼ਸਰਾਂ ਨਾਲ ਬੈਠਕਾਂ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਜਿਹੜੇ ਬੰਦੇ 'ਤੇ ਪਰਚਾ ਹੈ ਉਹ ਪੰਜਾਬ ਦੇ ਦਫ਼ਤਰ 'ਚ ਬੈਠ ਕੇ ਹੁਕਮ ਜਾਰੀ ਕਰ ਰਿਹਾ ਹੈ। ਉਨ੍ਹਾ੍ਂ ਨੇ ਕਿਹਾ ਹੈ ਕਿ ਮਹਿਲਾਵਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਕੀਤਾ ਸੀ ਪਰ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ।