Amritsar News : ਸਾਬਕਾ ਕੈਬਨਿਟ ਮੰਤਰੀ ਧਾਲੀਵਾਲ ਨੇ ਰਾਵੀ ਦਰਿਆ ਦੇ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ
Amritsar News : ਕਿਹਾ - ਪੰਜਾਬ ਸਰਕਾਰ ਵੱਲੋਂ ਹੜ੍ਹ ਨੂੰ ਲੈਕੇ ਕੀਤੇ ਗਏ ਪ੍ਰਬੰਧ, ਰਾਵੀ ਦਰਿਆ ਨੇੜੇ ਲੋਕਾਂ ਨਾ ਜਾਣ ਦੀ ਕੀਤੀ ਅਪੀਲ
Amritsar News in Punjabi : ਪਹਾੜੀ ਖੇਤਰ ਅੰਦਰ ਲਗਾਤਾਰ ਹੋਂ ਰਹੀ ਬਾਰਿਸ਼ ਦੇ ਚੱਲਦੇ ਉਂਝ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ ਕਰਕੇ ਰਾਵੀ ਦਰਿਆ ਵਿੱਚ 1ਲੱਖ 25 ਹਜ਼ਾਰ ਕਿਉਂਸਿਕ ਪਾਣੀ ਛੱਡਿਆ ਗਿਆ ਹੈ, ਜਿਸ ਨੂੰ ਲੈ ਕੇ ਅੱਜ ਸਾਬਕਾ ਕੈਬਨfਟ ਮੰਤਰੀ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ ਪਹੁੰਚ ਕੇ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ ਉੱਥੇ ਹੀ ਪ੍ਰਸ਼ਾਸਨ ਵੱਲੋਂ ਕੀਤੇ ਗਏ ਅਗਾਊ ਪ੍ਰਬੰਧਾ ਨੂੰ ਲੈ ਕੇ ਪ੍ਰਸ਼ਾਸਨ ਨਾਲ ਗੱਲਬਾਤ ਵੀ ਕੀਤੀ।
ਇਸ ਮੌਕੇ ਸਾਬਕਾ ਕੈਬਨਟ ਮੰਤਰੀ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਰਾਵੀ ਦਰਿਆ ਅੰਦਰ ਪਾਣੀ ਦਾ ਪੱਧਰ ਵਧਣ ਕਰਕੇ ਅੱਜ ਉਹਨਾਂ ਵੱਲੋਂ ਮੌਕੇ ਤੇ ਪਹੁੰਚ ਕੇ ਪ੍ਰਸ਼ਾਸਨ ਦੇ ਨਾਲ ਜਾਇਜ਼ਾ ਲਿਆ ਗਿਆ ਹੈ ਤਾਂ ਕਿ ਜੇਕਰ ਪਾਣੀ ਦਾ ਪੱਧਰ ਵੱਧਦਾ ਹੈ ਤਾਂ ਕਿਸ ਤਰੀਕੇ ਦੇ ਪ੍ਰਬੰਧ ਕੀਤੇ ਗਏ ਹਨ।
ਉਹਨਾਂ ਕਿਹਾ ਕਿ ਉੰਝ ਦਰਿਆ ਵਿੱਚੋਂ ਇੱਕ ਲੱਖ 25 ਹਜ਼ਾਰ ਕਿਊਸਿਕ ਪਾਣੀ ਰਾਵੀ ਦਰਿਆ ਵਿੱਚ ਛੱਡਿਆ ਗਿਆ ਹੈ ਜਿਸ ਦੇ ਚਲਦੇ ਆਉਣ ਵਾਲੇ ਸਮੇਂ ਵਿੱਚ ਰਾਵੀ ਦਰਿਆ ਅੰਦਰ ਪਾਣੀ ਦਾ ਪੱਧਰ ਵੱਧ ਜਾਵੇਗਾ, ਜਿਸ ਨੂੰ ਲੈ ਕੇ ਉਹਨਾਂ ਵੱਲੋਂ ਕਿਸਾਨਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਲੋਕ ਰਾਵੀ ਦਰਿਆ ਨੇੜੇ ਨਾ ਜਾਣ।
(For more news apart from Former Cabinet Minister Dhaliwal reviews water level of Ravi River News in Punjabi, stay tuned to Rozana Spokesman)