Ferozepur ’ਚ ਬਣੀ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਸਰਕਾਰੀ ਮੁਲਾਜ਼ਮਾਂ ਦੀਆਂ ਛੁੱਟੀਆਂ ਕੀਤੀਆਂ ਰੱਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦਫ਼ਤਰੀ ਸਮੇਂ ਤੋਂ ਬਾਅਦ ਵੀ ਮੋਬਾਇਲ ਫ਼ੋਨ ਕਰਨਾ ਪਵੇਗਾ ਅਟੈਂਡ

Holidays of government employees cancelled in view of flood situation in Ferozepur

Ferozepur news in punjabi : ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ’ਚ ਬਣੀ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਨੇ ਸਾਰੇ ਸਰਕਾਰੀ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਮੂਹ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਨਿਮਨਹਸਤਾਖਰ ਦੀ ਪ੍ਰਵਾਨਗੀ ਤੋਂ ਬਿਨਾ ਛੁੱਟੀ ਨਹੀਂ ਕਰੇਗਾ ਅਤੇ ਨਾ ਹੀ ਆਪਣਾ ਸਟੇਸ਼ਨ ਛੱਡੇਗਾ। ਇਸ ਤੋਂ ਇਲਾਵਾ ਸ਼ਨੀਵਾਰ-ਐਤਵਾਰ, ਗਜ਼ਟਿਡ ਛੁੱਟੀ ਵਾਲੇ ਦਿਨ ਵੀ ਕਰਮਚਾਰੀ ਆਪਣਾ ਸਟੇਸ਼ਨ ਛੱਡ ਕੇ ਨਹੀਂ ਜਾਣਗੇ।

ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਦਫ਼ਤਰੀ ਸਮੇਂ ਦੌਰਾਨ ਅਤੇ ਦਫ਼ਤਰੀ ਸਮੇਂ ਤੋਂ ਬਾਅਦ ਅਤੇ ਗਜ਼ਟਿਡ/ਪਬਲਿਕ ਛੁੱਟੀ ਵਾਲੇ ਦਿਨ ਵੀ ਆਪਣਾ ਮੋਬਾਇਲ ਫ਼ੋਨ ਹਰ ਹਾਲਤ ਵਿਚ ਚਾਲੂ ਰੱਖਣਗੇ ਅਤੇ ਫ਼ੋਨ ਅਟੈਂਡ ਕਰਨਾ ਵੀ ਯਕੀਨੀ ਬਣਾਉਣਗੇ।