ਕਰਤਾਰਪੁਰ ਲਾਂਘੇ ਨੂੰ ਲੈ ਕੇ ਵਿਦੇਸ਼ ਮੰਤਰੀ ਨੂੰ ਮਿਲੇ ਸਿੱਧੂ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੁਲਵਾਉਣ ਸਬੰਧੀ

Navjot Sidhu & Susma Swaraj

ਚੰਡੀਗੜ੍ਹ : ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੁਲਵਾਉਣ ਸਬੰਧੀ ਪੰਜਾਬ ਦੇ ਕੈਬਿਨਟ ਨਵਜੋਤ ਸਿੰਘ ਸਿੱਧੂ ਨੇ  ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕਰਦੇ ਉਹਨਾਂ ਨੂੰ ਚਿੱਠੀ ਦੇ ਕੇ ਇਹ ਮੰਗ ਕੀਤੀ ਕਿ ਉਹ ਕਰਤਾਰਪੁਰ ਦੇ ਲਾਂਘੇ ਨੂੰ ਲੈ ਕੇ ਪਾਕਿਸਤਾਨ ਨਾਲ ਗੱਲਬਾਤ ਕਰਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਹੈ ਕਿ ਇਸ ਨਾਲ ਕਰੋੜਾ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ।

ਜੋ ਕਿ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸਨ ਕਰਨ ਲਈ ਉਤਸਾਹਿਤ ਹਨ।  ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਇਹ ਮਸਲਾ ਇਕੱਲਾ ਪੰਜਾਬ ਦਾ ਨਹੀਂ ਹੈ ਇਹ ਪੂਰੇ ਦੇਸ਼ ਦਾ ਹੈ। ਸਿੱਧੂ ਨੇ ਕਿਹਾ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ 18 ਸਾਲ ਬਸਰ ਕੀਤੇ ਸਨ, ਇਸ ਲਈ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਚਾਹੀਦਾ ਹੈ ਕਿ ਕਰਤਾਰਪੁਰ ਕਾਰੀਡੋਰ ਖੋਲ੍ਹਿਆ ਜਾਵੇ ਤਾਂ ਜੋ ਸਮੁੱਚੀ ਸੰਗਤ ਗੁਰੂ ਸਾਹਿਬ ਦੇ ਜਨਮ ਦਿਹਾੜੇ 'ਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਕਰ ਸਕੇ। ਨਾਲ ਹੀ ਸਿੱਧੂ ਦਾ ਕਹਿਣਾ ਹੈ ਕਿ ਮੁਲਾਕਾਤ ਦੌਰਾਨ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਇਸ ਸਬੰਧੀ ਹਾਂਪੱਖੀ ਭਰੋਸਾ ਦਿੱਤਾ ਹੈ।