ਹੁਣ ਸਰਕਾਰੀ ਹਸਪਤਾਲਾਂ ‘ਚ ਹੋਣਗੇ ਮਰੀਜ਼ਾਂ ਦੇ ਸਾਰੇ ਟੈਸਟ: ਓ.ਪੀ.ਸੋਨੀ

ਏਜੰਸੀ

ਖ਼ਬਰਾਂ, ਪੰਜਾਬ

ਮੈਡੀਕਲ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕੀਤੀ ਮੀਟਿੰਗ

Meeting by Medical Education Minister OM Prakash Soni

ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਮੈਡੀਕਲ ਕਾਲਜ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਫੰਡਾਂ ਦੀ ਕੋਈ ਕਮੀ ਨਹੀ ਰਹਿਣ ਦਿੱਤੀ ਜਾਵੇਗੀ। ਉਨਾਂ ਮੀਟਿੰਗ ਦੌਰਾਨ ਕਾਲਜ ਦੀ ਪ੍ਰਿੰਸੀਪਲ ਕੋਲੋਂ ਕਾਲਜ ਵਿਚ ਖਾਲੀ ਪਈਆਂ ਆਸਾਮੀਆਂ ਦੀ ਪੂਰੀ ਜਾਣਕਾਰੀ ਲਈ ਅਤੇ ਕਿਹਾ ਕਿ ਜਲਦ ਹੀ ਸਰਕਾਰੀ ਮੈਡੀਕਲ ਕਾਲਜਾਂ ਵਿਚ ਖਾਲੀ ਪਈਆਂ ਸਾਰੀਆਂ ਆਸਾਮੀਆਂ ਨੂੰ ਭਰਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਓਮ ਪ੍ਰਕਾਸ਼ ਸੋਨੀ ਵੱਲੋਂ ਸਖ਼ਤ ਸ਼ਬਦਾਂ ਵਿਚ ਡਾਕਟਰਾਂ ਨੂੰ ਚਿਤਾਵਨੀ ਦਿੱਤੀ ਕਿ ਜੇ ਕਿਸੇ ਵਿਭਾਗ ਦੀ ਮਸ਼ੀਨਰੀ ਬੰਦ ਹੋਈ ਤਾਂ ਸਬੰਧਤ ਮੁਖੀ ਜ਼ਿੰਮੇਵਾਰ ਹੋਵੇਗਾ। ਸੋਨੀ ਨੇ ਕਿਹਾ ਕਿ ਜਿਹੜੀਆਂ ਮਸ਼ੀਨਾਂ ਨੂੰ ਰਿਪੇਅਰ ਦੀ ਜ਼ਰੂਰਤ ਹੈ ਉਹਨਾਂ ਦੀ ਤੁਰੰਤ ਰਿਪੇਅਰ ਕਰਵਾਈ ਜਾਵੇ।

ਉੱਥੇ ਹੀ ਓਪੀ ਸੋਨੀ ਨੇ ਕਿਹਾ ਕਿ ਅੰਮ੍ਰਿਤਸਰ ਦਾ ਮੈਡੀਕਲ ਕਾਲਜ ਸਭ ਤੋਂ ਪੁਰਾਣਾ ਕਾਲਜ ਹੈ ਅਤੇ ਦੇਸ਼ ਦੇ ਵੱਡੇ-ਵੱਡੇ ਡਾਕਟਰ ਇਸ ਕਾਲਜ ਦੀ ਦੇਣ ਹਨ। ਉਨਾਂ ਵੱਲੋਂ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਦਾ ਮੁਕੰਮਲ ਵਿਕਾਸ ਕਰਕੇ ਇਸ ਦਾ ਨਾਂ ਮੁੜ ਰੌਸ਼ਨ ਕਰਨ ਦਾ ਦਾਅਵਾ ਵੀ ਕੀਤਾ ਗਿਆ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।