ਅਕਾਲੀਆਂ ਦਾ ਯੂ ਟਰਨ ਡਰਾਮੇਬਾਜ਼ੀ : ਕੈਪਟਨ

ਏਜੰਸੀ

ਖ਼ਬਰਾਂ, ਪੰਜਾਬ

ਅਕਾਲੀਆਂ ਦਾ ਯੂ ਟਰਨ ਡਰਾਮੇਬਾਜ਼ੀ : ਕੈਪਟਨ

image

ਇਸ ਮੁੱਦੇ ਬਾਰੇ ਅਕਾਲੀਆਂ ਅਤੇ ਸੁਖਬੀਰ ਸਿੰਘ ਬਾਦਲ ਵਲੋਂ ਡਰਾਮੇਬਾਜ਼ੀਆਂ ਅਤੇ ਯੂ ਟਰਨ ਲੈਣ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਸੱਭ ਨੇ ਸੂਬਾ ਸਰਕਾਰ ਦਾ ਸਾਥ ਦਿਤਾ। ਉਨ੍ਹਾਂ ਅੱਗੇ ਦਸਿਆ ਕਿ, ''ਅਸੀਂ ਸੂਬਾਈ ਵਿਧਾਨ ਸਭਾ ਵਿਚ ਇਕ ਮਤਾ ਪਾਸ ਕੀਤਾ ਅਤੇ ਸਾਰੀਆਂ ਸਿਆਸੀ ਧਿਰਾਂ ਤੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕੀਤੀ ਅਤੇ ਸਾਰਿਆਂ ਨੇ ਹੀ ਸੂਬੇ ਦੇ ਹੱਕ ਦੀ ਗੱਲ ਕੀਤੀ ਸੀ ਸਿਵਾਏ ਸ਼੍ਰੋਮਣੀ ਅਕਾਲੀ ਦਲ ਦੇ, ਜੋ ਕਿ ਹੁਣ ਇਨ੍ਹਾਂ ਆਰਡੀਨੈਂਸਾਂ ਦੀ ਖਿਲਾਫ਼ਤ ਦਾ ਨਾਟਕ ਕਰ ਰਿਹਾ ਹੈ।''
ਮੁੱਖ ਮੰਤਰੀ ਨੇ ਅੱਗੇ ਦਸਿਆ ਕਿ,''ਕੀ ਹਰਸਿਮਰਤ ਕੌਰ ਬਾਦਲ ਕੇਂਦਰੀ ਕੈਬਨਿਟ ਦੀ ਮੈਂਬਰ ਨਹੀਂ? ਉਨ੍ਹਾਂ ਨੇ ਉੱਥੇ ਅਪਣਾ ਵਿਰੋਧ ਕਿਉਂ ਨਹੀਂ ਪ੍ਰਗਟ ਕੀਤਾ ਅਤੇ ਕਿਉਂ ਉਹ ਬਾਹਰ ਵੀ ਇਸ ਮੁੱਦੇ ਬਾਰੇ ਕੁੱਝ ਨਹੀਂ ਬੋਲ ਰਹੇ? ਅਕਾਲੀ ਦਲ ਨੇ ਵਿਧਾਨ ਸਭਾ ਵਿਚ ਕੀ ਕੀਤਾ?'' ਉਨ੍ਹਾਂ ਦਸਿਆ ਕਿ ਅਕਾਲੀਆਂ ਦਾ ਯੂ ਟਰਨ ਡਰਾਮੇਬਾਜ਼ੀ ਹੈ ਅਤੇ ਮੂੰਹ ਰੱਖਣੀ ਦੀ ਕਾਰਵਾਈ ਤੋਂ ਸਿਵਾਏ ਕੁੱਝ ਵੀ ਨਹੀਂ ਹੈ।