ਕੌਮਾਂਤਰੀ ਸਰਹੱਦ 'ਤੇ ਪਾਕਿਸਤਾਨੀ ਡਰੋਨ ਉੱਡਦਾ ਵੇਖ BSF ਨੇ ਕੀਤੀ ਫਾਇਰਿੰਗ, ਸਰਚ ਆਪਰੇਸ਼ਨ ਜਾਰੀ
ਰੈਡ ਅਲਰਟ ਹੋਣ ਕਾਰਨ BSF ਦੇ ਜਵਾਨ ਭਾਰਤੀ ਸਰਹੱਦ 'ਤੇ ਪੂਰੀ ਤਰ੍ਹਾਂ ਚੌਕਸ ਹਨ।
ਗੁਰਦਾਸਪੁਰ: ਬੀਤੀ ਦੇਰ ਰਾਤ ਭਾਰਤ-ਪਾਕਿਸਤਾਨ ਸਰਹੱਦ 'ਤੇ ਉੱਡਦੇ ਪਾਕਿਸਤਾਨੀ ਡਰੋਨ (Pakistan Drone) ਨੂੰ ਵੇਖਦੇ ਹੀ BSF ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ BSF ਦੀ 10 ਬਟਾਲੀਅਨ ਦੀ ਬੀਓਪੀ ਸਹਾਰਨਪੁਰ ਦੇ ਜਵਾਨਾਂ ਨੇ ਡਰੋਨ ’ਤੇ ਫਾਇਰਿੰਗ (Firing) ਕਰਨੀ ਸ਼ੁਰੂ ਕਰ ਦਿੱਤੀ। ਦੱਸਣਯੋਗ ਹੈ ਕਿ ਰੈਡ ਅਲਰਟ (Red Alert) ਹੋਣ ਕਾਰਨ BSF ਦੇ ਜਵਾਨ ਭਾਰਤੀ ਸਰਹੱਦ 'ਤੇ ਪੂਰੀ ਤਰ੍ਹਾਂ ਚੌਕਸ ਹਨ। ਇਸ ਦੇ ਵੱਜੋਂ ਵੀਰਵਾਰ ਰਾਤ 11 ਵਜੇ ਦੇ ਕਰੀਬ 10 ਬਟਾਲੀਅਨ ਦੀ ਬੀਓਪੀ ਸਹਾਰਨਪੁਰ ਦੇ ਮੁਸਤੈਦ ਜਵਾਨਾਂ ਵੱਲੋਂ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਪਾਕਿਸਤਾਨੀ ਡਰੋਨ ਨੂੰ ਉੱਡਦਾ ਵੇਖਿਆ ਗਿਆ।
ਇਹ ਵੀ ਪੜ੍ਹੋ: ICMR ਨੇ ਕੋਰੋਨਾ ਨਾਲ ਜੁੜੇ ਤੱਥ ਲੁਕਾਏ, ਅਪਰਾਧਕ ਜਾਂਚ ਹੋਣੀ ਚਾਹੀਦੀ ਹੈ : ਕਾਂਗਰਸ
ਇਸ ਤੋਂ ਤਰੁੰਤ ਬਾਅਦ BSF ਜਵਾਨਾਂ ਵੱਲੋਂ ਪਾਕਿਸਤਾਨੀ ਡਰੋਨ ’ਤੇ ਤਿੰਨ ਦੇ ਕਰੀਬ ਫਾਇਰ ਕੀਤੇ ਗਏ। ਇਸ ਦੇ ਸੰਬੰਧ ਵਿਚ ਜਦੋਂ BSF ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਜਵਾਨਾਂ ਵੱਲੋਂ ਸਰਹੱਦ 'ਤੇ ਉੱਡਦੇ ਵੇਖੇ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ ਕੀਤੀ ਗਈ ਹੈ। ਹੁਣ ਇਸ ਖੇਤਰ ਵਿਚ BSF ਵੱਲੋਂ ਨਾਕੇਬੰਦੀ ਕਰਕੇ ਸਰਚ ਅਭਿਆਨ ਜਾਰੀ ਕਰ ਦਿੱਤਾ ਗਿਆ ਹੈ। ਡੀਆਈਜੀ ਜੋਸ਼ੀ ਨੇ ਕਿਹਾ ਕਿ ਬੀਐੱਸਐੱਫ ਦੇ ਜਵਾਨ ਸਰਹੱਦ (India-Pakistan Border) 'ਤੇ ਪੂਰੀ ਤਰ੍ਹਾਂ ਚੌਕਸ ਹਨ।