ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੀ ਨਿਰਪੱਖ ਜਾਂਚ ਹੋਵੇ : ਢੀਂਡਸਾ

ਏਜੰਸੀ

ਖ਼ਬਰਾਂ, ਪੰਜਾਬ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੀ ਨਿਰਪੱਖ ਜਾਂਚ ਹੋਵੇ : ਢੀਂਡਸਾ

IMAGE

ਚੰਡੀਗੜ੍ਹ, 16 ਸਤੰਬਰ (ਨਰਿੰਦਰ ਸਿੰਘ ਝਾਂਮਪੁਰ): ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਿਆ ਕਰਦਿਆਂ ਕਿਹਾ ਕਿ ਜੇਕਰ ਬਰਗਾੜੀ ਕਾਂਡ ਦੇ ਮੁਲਜ਼ਮਾਂ ਨੂੰ  ਹੁਣ ਤਕ ਸਖ਼ਤ ਸਜ਼ਾਵਾਂ ਦਿਤੀਆਂ ਜਾਂਦੀਆਂ ਤਾਂ ਮੁੜ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਦੀ ਹਿੰਮਤ ਪੈਦਾ ਨਹੀਂ  ਹੋਣੀ ਸੀ | ਸ: ਢੀਂਡਸਾ ਨੇ ਕਿਹਾ ਕਿ ਬੇਅਦਬੀ ਦੀ ਇਹ ਘਟਨਾ ਬੇਹੱਦ ਮੰਦਭਾਗੀ ਹੈ | ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲਾਂ ਦੀ ਆਪਸੀ ਮਿਲੀਭੁਗਤ ਪਹਿਲਾਂ ਹੀ ਜੱਗ-ਜ਼ਾਹਰ ਹੈ ਅਤੇ ਕੈਪਟਨ ਸਰਕਾਰ ਵਲੋਂ ਬੇਅਦਬੀ ਦੀਆਂ ਪਿਛਲੀਆਂ ਘਟਨਾਵਾਂ ਵਿਚ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ | ਇਸ ਲਈ ਉਨ੍ਹਾਂ ਨੂੰ  ਪੰਜਾਬ ਸਰਕਾਰ ਦੀ ਕਾਰਜਸ਼ੈਲੀ 'ਤੇ ਬਿਲਕੁਲ ਵੀ ਭਰੋਸਾ ਨਹੀ ਹੈ | ਸ: ਢੀਂਡਸਾ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਤੇ ਪੂਰਨ ਤੌਰ 'ਤੇ ਬਾਦਲਾਂ ਦਾ ਕਬਜ਼ਾ ਹੈ | ਇਸ ਕਰ ਕੇ ਇਸ ਘਟਨਾ ਦੀ ਸਹੀ ਜਾਂਚ ਨਹੀਂ ਹੋ ਸਕਦੀ ਅਤੇ ਇਸ ਦੌਰਾਨ ਬੇਅਦਬੀ ਦੀ ਘਟਨਾ ਦੀ ਜਾਂਚ ਪ੍ਰਭਾਵਤ ਹੋਣ ਦਾ ਖ਼ਦਸ਼ਾ ਹੈ | 

ਐਸਏਐਸ-ਨਰਿੰਦਰ-16-3