ਹੁਸ਼ਿਆਰਪੁਰ ਕੋਰਟ ਨੇ ਜਲੰਧਰ ਦੇ ਡੀਸੀਪੀ ਨਰੇਸ਼ ਡੋਗਰਾ ਨੂੰ ਜਾਰੀ ਕੀਤਾ ਸੰਮਨ, ਹੋ ਸਕਦੀ ਹੈ ਗ੍ਰਿਫਤਾਰੀ!

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਈਪੀਸੀ ਦੀ ਧਾਰਾ 307 ਦੇ ਤਹਿਤ ਅਦਾਲਤ ਵਿੱਚ ਕੀਤਾ ਗਿਆ ਤਲਬ

photo

 

ਜਲੰਧਰ: ਜਲੰਧਰ ਦੇ ਡੀਸੀਪੀ ਨਰੇਸ਼ ਡੋਗਰਾ ਨੂੰ ਹੁਸ਼ਿਆਰਪੁਰ ਕੋਰਟ ਨੇ ਸੰਮਨ ਜਾਰੀ ਕੀਤਾ ਹੈ। ਉਸ ਨੂੰ ਅਤੇ ਉਸ ਦੇ ਕੁਝ ਸਾਥੀਆਂ ਨੂੰ ਹੋਟਲ ਰਾਇਲ ਪਲਾਜ਼ਾ ਮਾਮਲੇ ਵਿੱਚ ਆਈਪੀਸੀ ਦੀ ਧਾਰਾ 307 ਦੇ ਤਹਿਤ ਅਦਾਲਤ ਵਿੱਚ ਤਲਬ ਕੀਤਾ ਗਿਆ ਹੈ। ਅਦਾਲਤ ਵੱਲੋਂ ਇਰਾਦਾ-ਏ-ਕਤਲ ਦੀ ਧਾਰਾ ਤਹਿਤ ਤਲਬ ਕੀਤੇ ਜਾਣ ਮਗਰੋਂ ਨਰੇਸ਼ ਡੋਗਰਾ ਨੂੰ ਗ੍ਰਿਫ਼ਤਾਰ ਵੀ ਕੀਤਾ ਜਾ ਸਕਦਾ ਹੈ।

ਦੱਸ ਦੇਈਏ ਕਿ ਸਾਲ 2019 'ਚ ਹੁਸ਼ਿਆਰਪੁਰ ਦੇ ਹੋਟਲ ਰਾਇਲ ਪਲਾਜ਼ਾ 'ਚ ਲੜਾਈ ਹੋਈ ਸੀ, ਜਿਸ 'ਚ ਪੰਜਾਬ ਪੁਲਿਸ ਦੇ ਅਧਿਕਾਰੀ ਨਰੇਸ਼ ਡੋਗਰਾ ਦਾ ਨਾਂ ਸਾਹਮਣੇ ਆਇਆ ਸੀ। ਉਸ ਸਮੇਂ ਨਰੇਸ਼ ਡੋਗਰਾ ਪੰਜਾਬ ਪੁਲਿਸ ਦੀ ਫਿਲੌਰ ਅਕੈਡਮੀ ਵਿੱਚ ਕਮਾਂਡੈਂਟ ਵਜੋਂ ਤਾਇਨਾਤ ਸਨ। ਹੋਟਲ ਮਾਲਕ ਵਿਸ਼ਵਨਾਥ ਬੰਟੀ ਮੁਤਾਬਕ 3 ਜਨਵਰੀ 2019 ਨੂੰ ਰਾਤ 9:15 ਵਜੇ ਉਨ੍ਹਾਂ ਨੂੰ ਹੋਟਲ ਮੈਨੇਜਰ ਦਾ ਫੋਨ ਆਇਆ। ਹੋਟਲ ਪ੍ਰਬੰਧਕ ਨੇ ਦੱਸਿਆ ਕਿ ਫਿਲੌਰ ਪੁਲਿਸ ਅਕੈਡਮੀ ਦੇ ਕਮਾਂਡੈਂਟ ਨਰੇਸ਼ ਡੋਗਰਾ ਆਪਣੇ ਕੁਝ ਸਾਥੀਆਂ ਨਾਲ ਮਿਲ ਕੇ ਹੋਟਲ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਹੋਟਲ ਪ੍ਰਬੰਧਕ ਨੇ ਦੱਸਿਆ ਕਿ ਫਿਲੌਰ ਪੁਲਿਸ ਅਕੈਡਮੀ ਦੇ ਕਮਾਂਡੈਂਟ ਨਰੇਸ਼ ਡੋਗਰਾ ਆਪਣੇ ਕੁਝ ਸਾਥੀਆਂ ਨਾਲ ਮਿਲ ਕੇ ਹੋਟਲ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਨਰੇਸ਼ ਡੋਗਰਾ ਦੇ ਨਾਲ ਵਿਵੇਕ ਕੌਸ਼ਲ, ਤਤਕਾਲੀ ਨਾਇਬ ਤਹਿਸੀਲਦਾਰ ਮਨਜੀਤ ਸਿੰਘ, ਸ਼ਿਵੀ ਡੋਗਰਾ, ਹਰਨਾਮ ਸਿੰਘ ਉਰਫ ਹਰਮਨ ਸਿੰਘ ਸਮੇਤ 10-15 ਅਣਪਛਾਤੇ ਵਿਅਕਤੀ ਸਨ।