ਵਿਧਾਇਕ ਹਾਕਮ ਸਿੰਘ ਠੇਕੇਦਾਰ ਵਲੋਂ ਗੁਰੂ ਰਾਮਦਾਸ ਨਗਰ 'ਚ ਸੀਵਰੇਜ ਪਾਉਣ ਦੇ ਕੰਮ ਦਾ ਉਦਘਾਟਨ

ਏਜੰਸੀ

ਖ਼ਬਰਾਂ, ਪੰਜਾਬ

ਵਿਧਾਇਕ ਹਾਕਮ ਸਿੰਘ ਠੇਕੇਦਾਰ ਵਲੋਂ ਗੁਰੂ ਰਾਮਦਾਸ ਨਗਰ 'ਚ ਸੀਵਰੇਜ ਪਾਉਣ ਦੇ ਕੰਮ ਦਾ ਉਦਘਾਟਨ

image

ਰਾਏਕੋਟ, 16 ਸਤੰਬਰ (ਜਸਵੰਤ ਸਿੰਘ ਸਿੱਧੂ): ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਅਨੁਸਾਰ ਸਹਿਰ ਵਾਸੀਆਂ ਨੂੰ ਹਰ ਤਰਾਂ ਦੀਆਂ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਰਾਏਕੋਟ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਮੁਹੱਲਾ ਗੁਰੂ ਰਾਮਦਾਸ ਨਗਰ ਵਿਖੇ ਚੇਅਰਮੈਨ ਗੁਰਮਿੰਦਰ ਸਿੰਘ ਤੂਰ ਦੀ ਅਗਵਾਈ ਹੇਠ ਕਰਵਾਏ ਸੀਵਰੇਜ ਪਾਉਣ ਦੇ ਕੰਮ ਦਾ ਉਦਘਾਟਨੀ ਸਮਾਗਮ ਕਰਨ ਸਮੇ ਕੀਤਾ | 
ਇਸ ਸਮੇਂ ਚੇਅਰਮੈਨ ਗੁਰਮਿੰਦਰ ਸਿੰਘ ਤੂਰ ਨੇ ਦੱਸਿਆ ਕਿ ਮੁਹੱਲਾ ਗੁਰੂ ਰਾਮਦਾਸ ਨਗਰ ਕਾਲੋਨੀ 'ਚ ਸੀਵਰੇਜ ਨਾ ਪੈਣ ਕਾਰਨ ਲੰਮੇ ਸਮੇਂ ਤੋੰ ਨਗਰ ਨਿਵਾਸੀ ਅÏਖੇ ਸਨ ਜਿਸਤੋੰ ਬਾਅਦ ਗੁਰੂ ਰਾਮਦਾਸ ਨਗਰ ਸੁਸਾਇਟੀ ਵੱਲੋਂ ਸ਼ਹਿਰ ਦੇ ਬਾਕੀ ਹਿੱਸਿਆਂ ਵਿੱਚ ਸੀਵਰੇਜ ਪੈਣ ਅਤੇ ਉਕਤ ਕਾਲੋਨੀ' ਚ ਸੀਵਰੇਜ ਨਾ ਪੈਣ ਸਬੰਧੀ ਪੂਰਾ ਮਾਮਲਾ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ | ਜਿਸਤੇ ਉਹਨਾਂ ਵੱਲੋਂ ਪਹਿਲ ਦੇ ਆਧਾਰ ਤੇ 25 ਲੱਖ ਦੇ ਕਰੀਬ ਦੀ ਲਾਗਤ ਨਾਲ ਅੱਜ ਸੀਵਰੇਜ ਦਾ ਕੰਮ ਉਦਘਾਟਨ ਕਰਕੇ ਸ਼ੁਰੂ ਕਰਵਾਇਆ ਗਿਆ ਹੈ | ਇਸ ਸਮੇਂ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਸਮਾਗਮ ਦੌਰਾਨ ਮੁਹੱਲਾ ਵਾਸੀਆਂ ਦੇ ਵਿਸਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਪੰਜਾਬ ਦੇ ਹਰ ਵਰਗ ਦੇ ਲੋਕਾਂ ਨੂੰ ਭਿ੍ਸ਼ਟਾਚਾਰ ਰਹਿਤ ਪ੍ਰਸਾਸ਼ਨ ਦੇ ਕੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆ ਹਨ ਤੇ ਵਿਕਾਸ ਪੱਖੋਂ ਪੱਛੜੇ ਸ਼ਹਿਰ ਦੀਆਂ ਬਾਕੀ ਕਾਲੋਨੀਆਂ ਦੇ ਵਿਕਾਸ ਲਈ ਹਲਕੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬੇਹੱਦ ਸੰਵੇਦਨਸ਼ੀਲ ਹੈ | ਉਨ੍ਹਾਂ ਕਿਹਾ ਕਿ ਹਲਕੇ ਦੇ ਸ਼ਹਿਰ ਤੇ ਪਿੰਡਾਂ ਦੇ ਵਸਨੀਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ | 
ਇਸ ਮੌਕੇ ਸੀਵਰੇਜ ਬੋਰਡ ਦੇ ਐੱਸਡੀਓ ਸੁਪਿੰਦਰ ਸਿੰਘ ਨੇ ਦੱਸਿਆ ਕਿ ਇਹ ਕਾਲੋਨੀ 'ਚ ਕਿਸੇ ਕਾਰਨ ਸੀਵਰੇਜ ਪੈਣ ਤੋਂ ਰਹਿ ਗਿਆ ਸੀ ਪਰ ਹੁਣ 25 ਲੱਖ ਦੇ ਕਰੀਬ ਦੀ ਲਾਗਤ ਨਾਲ ਸੀਵਰੇਜ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਤੇ ਜਲਦੀ ਹੀ ਇਸ ਕੰਮ ਨੂੰ ਮੁਕੰਮਲ ਕਰ ਲਿਆ ਜਾਵੇਗਾ |