ਧਰਮ ਪਰਿਵਰਤਨ ਰੋਕਣ ਲਈ SGPC ਨੇ 117 ਵਲੰਟੀਅਰਾਂ ਦੀ ਕੀਤੀ ਚੋਣ

ਏਜੰਸੀ

ਖ਼ਬਰਾਂ, ਪੰਜਾਬ

ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਪ੍ਰਚਾਰਕਾਂ ਬਾਰੇ ਕੀਤਾ ਜਾਵੇਗਾ ਜਾਗਰੂਕ

SGPC selected 117 volunteers to prevent religious conversion

 

ਅੰਮ੍ਰਿਤਸਰ: ਧਰਮ ਪਰਿਵਰਤਨ ਨੂੰ ਰੋਕਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਨਵਾਂ ਕਦਮ ਚੁੱਕਣ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ 117 ਵਾਲੰਟੀਅਰ ਪ੍ਰਚਾਰਕਾਂ ਦੀ ਚੋਣ ਕੀਤੀ ਗਈ ਹੈ, ਜੋ ਲੋਕਾਂ ਨੂੰ ਸਿੱਖ ਇਤਿਹਾਸ ਅਤੇ ਗੁਰਮਤਿ ਸਿਧਾਂਤਾਂ ਬਾਰੇ ਜਾਣਕਾਰੀ ਦੇਣਗੇ। ਗੁੰਮਰਾਹ ਹੋਏ ਲੋਕਾਂ ਨੂੰ ਮੁੜ ਸਿੱਖੀ ਸਿਧਾਂਤਾਂ ਨਾਲ ਜੋੜਨ ਦਾ ਯਤਨ ਕਰੇਗਾ।

ਸ਼੍ਰੋਮਣੀ ਕਮੇਟੀ ਵੱਲੋਂ ਚੁਣੇ ਗਏ ਸਾਰੇ ਵਲੰਟੀਅਰ ਪ੍ਰਚਾਰਕ ਸਿੱਖ ਮਿਸ਼ਨਰੀ ਕਾਲਜਾਂ ਅਤੇ ਗੁਰਮਤਿ ਸਕੂਲਾਂ ਵਿੱਚੋਂ ਨਿਕਲੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਸਿੱਖੀ ਦੇ ਪ੍ਰਚਾਰ ਲਈ ਵੱਧ ਤੋਂ ਵੱਧ ਪ੍ਰਚਾਰਕਾਂ ਦੀ ਲੋੜ ਹੈ, ਜੋ ਲੋਕਾਂ ਨੂੰ ਸਿੱਖ ਇਤਿਹਾਸ ਅਤੇ ਗੁਰਮਤਿ ਸਿਧਾਂਤਾਂ ਨਾਲ ਜੋੜਨ ਦੇ ਨਾਲ-ਨਾਲ ਧਰਮ ਦੀਆਂ ਚੁਣੌਤੀਆਂ ਬਾਰੇ ਵੀ ਜਾਣਕਾਰੀ ਦੇਣ।

ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਧਰਮ ਪਰਿਵਰਤਨ ਦੇ ਮੁੱਦੇ ਸਾਹਮਣੇ ਆ ਰਹੇ ਹਨ, ਜਿਨ੍ਹਾਂ ਦਾ ਜ਼ਮੀਨੀ ਪੱਧਰ 'ਤੇ ਪਤਾ ਲਗਾਉਣ ਦੀ ਲੋੜ ਹੈ।  ਗੁੰਮਰਾਹ ਹੋ ਰਹੇ ਪ੍ਰਚਾਰਕਾਂ ਤੋਂ ਸੰਗਤਾਂ ਨੂੰ ਸੁਚੇਤ ਕਰਨ ਦੀ ਲੋੜ ਹੈ। ਇਹ ਵਲੰਟੀਅਰ ਇਸ ਦਿਸ਼ਾ ਵਿਚ ਕੰਮ ਕਰਨਗੇ। ਸ਼੍ਰੋਮਣੀ ਕਮੇਟੀ ਅਤੇ ਸਿੱਖ ਜਥੇਬੰਦੀਆਂ ਦਾ ਉਦੇਸ਼ ਦਿਖਾਵਾ ਕਰਨਾ ਨਹੀਂ, ਸਗੋਂ ਕੁਰਾਹੇ ਪਏ ਲੋਕਾਂ ਨੂੰ ਸਿੱਖੀ ਨਾਲ ਜੋੜਨਾ ਹੈ।