ਫਰੀਦਕੋਟ ਤੋਂ ਲਾਪਤਾ ਜਿੰਮ ਟਰੇਨਰ ਦੀ ਲਾਸ਼ ਨਹਿਰ 'ਚੋਂ ਬਰਾਮਦ, ਕੁੱਝ ਦਿਨਾਂ ਤੋਂ ਪਰੇਸ਼ਾਨ ਰਹਿੰਦਾ ਸੀ ਨੌਜਵਾਨ

ਏਜੰਸੀ

ਖ਼ਬਰਾਂ, ਪੰਜਾਬ

3 ਦਿਨ ਪਹਿਲਾਂ ਕੋਟਕਪੂਰਾ ਨਹਿਰ ਦੇ ਕੰਢੇ ਤੋਂ ਬੈਗ ਮਿਲਿਆ ਸੀ ਬੈਗ 

Jai Singh

ਫਰੀਦਕੋਟ - ਫਰੀਦਕੋਟ ਤੋਂ ਲਾਪਤਾ ਹੋਏ ਜਿੰਮ ਟ੍ਰੇਨਰ ਦੀ ਲਾਸ਼ ਪੁਲਿਸ ਨੇ ਨਹਿਰ 'ਚੋਂ ਬਰਾਮਦ ਕਰ ਲਈ ਹੈ। ਕੋਟਕਪੂਰਾ ਨਿਵਾਸੀ ਜੈ ਸਿੰਘ ਪੁੱਤਰ ਸੋਹਣ ਸਿੰਘ ਦੀ ਲਾਸ਼ ਸ੍ਰੀ ਮੁਕਤਸਰ ਸਾਹਿਬ ਦੇ ਬਰੀਵਾਲਾ ਨੇੜੇ ਨਹਿਰ 'ਚੋਂ ਬਰਾਮਦ ਹੋਈ ਹੈ। 15 ਸਤੰਬਰ ਨੂੰ ਫਰੀਦਕੋਟ ਸ਼ਹਿਰ ਵਿੱਚੋਂ ਲੰਘਦੀ ਨਹਿਰ ਦੀ ਪਟੜੀ ਤੋਂ ਜੈ ਸਿੰਘ ਦਾ ਬੈਗ ਬਰਾਮਦ ਹੋਇਆ ਸੀ। 

ਉਦੋਂ ਤੋਂ ਹੀ ਸ਼ੱਕ ਜਤਾਇਆ ਜਾ ਰਿਹਾ ਸੀ ਕਿ ਜੈ ਸਿੰਘ ਨੇ ਖੁਦਕੁਸ਼ੀ ਕਰਨ ਦੇ ਇਰਾਦੇ ਨਾਲ ਨਹਿਰ ਵਿਚ ਛਾਲ ਮਾਰ ਦਿੱਤੀ ਹੈ। ਹਾਲਾਂਕਿ ਜੈ ਸਿੰਘ ਦੀ ਮੌਤ ਕਿਵੇਂ ਹੋਈ, ਇਸ ਦਾ ਖੁਲਾਸਾ ਪੋਸਟਮਾਰਟਮ ਦੀ ਰਿਪੋਰਟ ਤੋਂ ਹੋਵੇਗਾ। ਫ਼ਰੀਦਕੋਟ ਪੁਲਿਸ ਵੱਲੋਂ ਲਾਸ਼ ਦਾ ਪੋਸਟਮਾਰਟਮ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿਚ ਕਰਵਾਇਆ ਜਾ ਰਿਹਾ ਹੈ।  

ਪਰਿਵਾਰਕ ਮੈਂਬਰਾਂ ਅਨੁਸਾਰ ਜੈ ਸਿੰਘ ਪਿਛਲੇ ਕੁਝ ਸਮੇਂ ਤੋਂ ਪ੍ਰੇਸ਼ਾਨ ਸੀ, ਪਰ ਪਰਿਵਾਰਕ ਮੈਂਬਰਾਂ ਨੂੰ ਇਸ ਬਾਰੇ ਜ਼ਿਆਦਾ ਨਹੀਂ ਪਤਾ ਕਿ ਉਸ ਨੂੰ ਕਿਹੜੀ ਪ੍ਰੇਸ਼ਾਨੀ ਸੀ। ਜੈ ਸਿੰਘ ਦੇ ਵੱਡੇ ਭਰਾ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਇਸ ਸਮੇਂ ਚੰਡੀਗੜ੍ਹ ਵਿਚ ਟਰੇਨਰ ਵਜੋਂ ਕੰਮ ਕਰਦਾ ਸੀ।  15 ਸਤੰਬਰ ਨੂੰ ਉਸ ਦਾ ਫੋਨ ਆਇਆ ਕਿ ਉਹ ਕੋਟਕਪੂਰਾ ਆਪਣੇ ਘਰ ਆ ਰਿਹਾ ਹੈ। ਉਸ ਨੇ ਦੱਸਿਆ ਕਿ ਜੈ ਸਿੰਘ ਦਾ ਕਰੀਬ 10 ਸਾਲ ਪਹਿਲਾਂ ਆਪਣੀ ਪਤਨੀ ਤੋਂ ਤਲਾਕ ਹੋ ਗਿਆ ਸੀ। ਅਜਿਹੀ ਹਾਲਤ ਵਿਚ ਜੈ ਸਿੰਘ ਘਰ ਨਹੀਂ ਪਹੁੰਚਿਆ। ਜਿਸ ਦਾ ਬੈਗ ਨਹਿਰ ਦੇ ਕੰਢੇ ਤੋਂ ਮਿਲਿਆ ਹੈ।

ਥਾਣਾ ਸਿਟੀ ਫਰੀਦਕੋਟ ਦੇ ਇੰਚਾਰਜ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ, ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਅੰਤਿਮ ਸੰਸਕਾਰ ਲਈ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਪੋਸਟਮਾਰਟਮ ਰਿਪੋਰਟ 'ਚ ਜੇਕਰ ਕੋਈ ਸ਼ੱਕੀ ਚੀਜ਼ ਸਾਹਮਣੇ ਆਉਂਦੀ ਹੈ ਤਾਂ ਪੁਲਸ ਮਾਮਲਾ ਦਰਜ ਕਰੇਗੀ।