Moga News : ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਗਿਰੋਹ ਦਾ ਪਰਦਾਫਾਸ਼ ,ਲੱਕੀ ਪਟਿਆਲ ਗੈਂਗ ਦੇ 6 ਮੈਂਬਰ ਹਥਿਆਰਾਂ ਸਮੇਤ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

8 ਪਿਸਤੌਲ, 16 ਜਿੰਦਾ ਕਾਰਤੂਸ ਅਤੇ ਇੱਕ ਫੋਰਡ ਐਂਡੇਵਰ ਕਾਰ ਬਰਾਮਦ

Lucky Patial gang arrested with arms

Moga News : ਮੋਗਾ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਮੱਧ ਪ੍ਰਦੇਸ਼ ਤੋਂ ਚੱਲ ਰਹੇ ਇੱਕ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। 

ਪੁਲਿਸ ਨੇ ਲੱਕੀ ਪਟਿਆਲ ਗੈਂਗ ਦੇ 6 ਸਾਥੀਆਂ ਨੂੰ ਗ੍ਰਿਫਤਾਰ ਕਰਕੇ 8 ਪਿਸਤੌਲ, 16 ਜਿੰਦਾ ਕਾਰਤੂਸ ਅਤੇ ਇੱਕ ਫੋਰਡ ਐਂਡੇਵਰ ਕਾਰ ਬਰਾਮਦ ਕੀਤੀ ਹੈ। 

ਇਹ ਵਿਅਕਤੀ ਅਪਰਾਧਿਕ ਗਰੋਹਾਂ ਨੂੰ ਹਥਿਆਰ ਸਪਲਾਈ ਕਰਨ ਵਿੱਚ ਸ਼ਾਮਲ ਸਨ। ਐਫ.ਆਈ.ਆਰ. ਦਰਜ ਕਰਕੇ ਅਗਲੇ ਅਤੇ ਪਿੱਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲਰੀ ਜਾਂਚ ਜਾਰੀ ਹੈ।