Amritsar News: BSF ਜਵਾਨਾਂ ਦੀ ਵੱਡੀ ਕਾਰਵਾਈ; ਭਾਰਤ-ਪਾਕਿ ਸਰਹੱਦ 'ਤੇ ਘੁਸਪੈਠੀਆ ਢੇਰ

ਏਜੰਸੀ

ਖ਼ਬਰਾਂ, ਪੰਜਾਬ

Amritsar News: ਘੁਸਪੈਠੀਏ ਕੋਲੋਂ ਪਾਕਿਸਤਾਨੀ ਕਰੰਸੀ ਦੇ 270 ਰੁਪਏ ਬਰਾਮਦ ਹੋਏ ਹਨ।

file photo

 

Amritsar News: ਬੀਐਸਐਫ ਨੇ ਪਾਕਿਸਤਾਨ ਸਰਹੱਦ ’ਤੇ ਪਿੰਡ ਰਤਨ ਖੁਰਦ ਨੇੜੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਢੇਰ ਕਰ ਦਿੱਤਾ ਹੈ। ਉਸ ਕੋਲੋਂ ਕੁਝ ਪਾਕਿਸਤਾਨੀ ਕਰੰਸੀ ਬਰਾਮਦ ਹੋਈ ਹੈ।

ਜਾਣਕਾਰੀ ਦਿੰਦਿਆਂ ਬੀਐਸਐਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਬੀਤੀ ਰਾਤ ਲਗਭਗ 9:30 ਵਜੇ ਸਰਹੱਦ ’ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਸਰਹੱਦ ਨੇੜੇ ਹਲਚਲ ਦੇਖੀ ਅਤੇ ਇੱਕ ਵਿਅਕਤੀ ਨੂੰ ਪਾਕਿਸਤਾਨ ਵਾਲੇ ਪਾਸਿਓਂ ਭਾਰਤੀ ਸਰਹੱਦ ਵਿੱਚ ਦਾਖਲ ਹੁੰਦਿਆਂ ਦੇਖਿਆ। ਇਹ ਵਿਅਕਤੀ ਕੌਮਾਂਤਰੀ ਸਰਹੱਦ ਪਾਰ ਕਰ ਕੇ ਭਾਰਤੀ ਸਰਹੱਦ ਵਿੱਚ ਦਾਖਲ ਹੋ ਰਿਹਾ ਸੀ।

ਬੀਐਸਐਫ ਜਵਾਨਾਂ ਨੇ ਉਸ ਨੂੰ ਰੁਕਣ ਦੀ ਚੇਤਾਵਨੀ ਵੀ ਦਿੱਤੀ ਪਰ ਉਹ ਅੱਗੇ ਵਧਦਾ ਜਾ ਰਿਹਾ ਸੀ। ਇਸ ’ਤੇ ਜਵਾਨਾਂ ਨੇ ਉਸ ’ਤੇ ਗੋਲੀ ਚਲਾਈ ਅਤੇ ਉਹ ਇਸ ਗੋਲੀਬਾਰੀ ਵਿੱਚ ਮਾਰਿਆ ਗਿਆ। ਉਨ੍ਹਾਂ ਦੱਸਿਆ ਕਿ ਘੁਸਪੈਠੀਏ ਕੋਲੋਂ ਪਾਕਿਸਤਾਨੀ ਕਰੰਸੀ ਦੇ 270 ਰੁਪਏ ਬਰਾਮਦ ਹੋਏ ਹਨ। ਬੀਐਸਐਫ ਨੇ ਲਾਸ਼ ਅਗਲੀ ਕਾਰਵਾਈ ਲਈ ਘਰਿੰਡਾ ਪੁਲਿਸ ਥਾਣੇ ਨੂੰ ਸੌਂਪ ਦਿੱਤੀ ਹੈ।