ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ: ਜੈ ਕ੍ਰਿਸ਼ਨ ਸਿੰਘ ਰੋੜੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

27 ਸਤੰਬਰ 2025 ਨੂੰ ਮਾਹਿਲਪੁਰ (ਜਿ਼ਲ੍ਹਾ ਹੁਸ਼ਿਆਰਪੁਰ) ਵਿਖੇ ਹੋਣ ਵਾਲੀ ਸੀ, ਨੂੰ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ।

Shaheed-e-Azam Bhagat Singh National Marathon postponed: Jai Krishan Singh Rori

ਚੰਡੀਗੜ੍ਹ/ਗੜ੍ਵਸ਼ੰਕਰ (ਹੁਸ਼ਿਆਰਪੁਰ): ਪੰਜਾਬ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਗੰਭੀਰ ਸਥਿਤੀ ਦੇ ਮੱਦੇਨਜ਼ਰ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ, ਸ. ਜੈ ਕ੍ਰਿਸ਼ਨ ਸਿੰਘ ਰੋੜੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ, ਜੋ ਕਿ 27 ਸਤੰਬਰ 2025 ਨੂੰ ਮਾਹਿਲਪੁਰ (ਜਿ਼ਲ੍ਹਾ ਹੁਸ਼ਿਆਰਪੁਰ) ਵਿਖੇ ਹੋਣ ਵਾਲੀ ਸੀ, ਨੂੰ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ।

ਸ੍ਰੀ ਰੋੜੀ ਨੇ ਕਿਹਾ ਕਿ ਇਹ ਮੈਰਾਥਨ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸਿ਼ਆਂ ਤੋਂ ਦੂਰ ਰੱਖਣ, ਉਨ੍ਹਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਨੂੰ ਹੋਰ ਪਕੇਰਾ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਦਾ ਇੱਕ ਮਹੱਤਵਪੂਰਨ ਹਿੱਸਾ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਇਸ ਯਤਨ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਰਾਹੀਂ ਸਿਹਤਮੰਦ, ਤੰਦਰੁਸਤ ਅਤੇ ਖੁਸ਼ਹਾਲ ਬਣਨ ਵੱਲ ਸੇਧਿਤ ਕਰਨਾ ਸੀ।

ਹਾਲਾਂਕਿ, ਮੌਜੂਦਾ ਸਮੇਂ ਵਿੱਚ ਹੜ੍ਹਾਂ ਕਾਰਨ, ਪੰਜਾਬ ਦੇ ਕਈ ਜਿ਼ਲ੍ਹਿਆਂ ਵਿੱਚ ਜਾਨ-ਮਾਲ ਦਾ ਭਾਰੀ ਨੁਕਸਾਨ ਹੋਇਆ ਹੈ। ਅਜਿਹੇ ਹਾਲਾਤਾਂ ਵਿੱਚ, ਲੋਕਾਂ ਦੇ ਦੁੱਖ ਨੂੰ ਸਾਂਝਾ ਕਰਨਾ ਅਤੇ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਣਾ ਹੈ।

ਸ੍ਰੀ. ਰੋੜੀ ਨੇ ਸਪੱਸ਼ਟ ਕੀਤਾ ਕਿ ਮੈਰਾਥਨ ਨੂੰ ਸਿਰਫ਼ ਮੁਲਤਵੀ ਕੀਤਾ ਗਿਆ ਹੈ, ਰੱਦ ਨਹੀਂ ਕੀਤਾ ਗਿਆ ਹੈ। ਜਿਵੇਂ ਹੀ ਸਥਿਤੀ ਵਿੱਚ ਸੁਧਾਰ ਹੋਵੇਗਾ, ਮੈਰਾਥਨ ਲਈ ਨਵੀਂ ਤਾਰੀਖ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਹਰ ਸਥਿਤੀ ਵਿੱਚ ਪੰਜਾਬ ਦੇ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ।