ਪੰਜਾਬ ਸੂਬੇ ਵਿਚ 1738809 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ, 1545.47 ਕਰੋੜ ਰੁਪਏ ਦਾ ਕੀਤਾ ਭੁਗਤਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਚ 16 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿਜੀ ਮਿਲ ਮਾਲਕਾਂ ਵਲੋਂ 1738809 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ...

Paddy

ਚੰਡੀਗੜ੍ਹ (ਸ.ਸ.ਸ) : ਪੰਜਾਬ ਵਿਚ 16 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿਜੀ ਮਿਲ ਮਾਲਕਾਂ ਵਲੋਂ 1738809 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ ਸਰਕਾਰ ਵਲੋਂ ਆੜ•ਤੀਆਂ/ਕਿਸਾਨਾਂ ਦੇ ਖਾਤਿਆਂ ਵਿਚ 1545.47 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁਕੀ ਹੈ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ 1738809 ਮੀਟ੍ਰਿਕ ਟਨ ਝੋਨੇ ਵਿਚੋਂ 1703657 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦ ਕਿ 35152 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।


ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 542663 ਟਨ, ਮਾਰਕਫੈੱਡ ਵੱਲੋਂ 422405 ਟਨ ਅਤੇ ਪਨਸਪ ਵੱਲੋਂ 356190 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 170857 ਮੀਟ੍ਰਿਕ ਟਨ ਅਤੇ 181269 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 30273 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।