ਫੂਲਕਾ ਦੇ ਜਾਣ 'ਤੇ ਕੀ ਆਮ ਆਦਮੀ ਪਾਰਟੀ ਨੂੰ ਨਹੀਂ ਪਿਆ ਕੋਈ ਫਰਕ ?

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਐੱਚ. ਐੱਸ. ਫੂਲਕਾ ਦੇ ਅਸਤੀਫੇ ਦਾ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ..........

Rana KP Singh

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਐੱਚ. ਐੱਸ. ਫੂਲਕਾ ਦੇ ਅਸਤੀਫੇ ਦਾ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੂੰ ਕੋਈ ਦੁੱਖ ਨਹੀਂ ਲੱਗਦਾ | ਕਿਉਂ ਕਿ ਵਿਰੋਧੀ ਧਿਰ ਦੇ ਨੇਤਾ ਹੋਣ ਦੇ ਨਾਤੇ ਹਰਪਾਲ ਚੀਮਾ ਜਾਂ ਫਿਰ ਆਮ ਆਦਮੀ ਪਾਰਟੀ ਵੱਲੋਂ ਫੂਲਕਾ ਨੂੰ ਆਪਣਾ ਫੈਸਲਾ ਵਾਪਿਸ ਲੈਣ ਲਈ ਨਹੀਂ ਕਿਹਾ ਜਾ ਰਿਹਾ ਹੈ, ਸ਼ਾਇਦ ਆਮ ਆਦਮੀ ਪਾਰਟੀ ਦੇ ਨੇਤਾ ਇਸ ਗੱਲ ਦੀ ਜ਼ਰੂਰਤ ਨਹੀਂ ਸਮਝਦੇ ਹਨ | ਹਾਲਾਂਕਿ ਹਰਪਾਲ ਚੀਮਾ ਦਾ ਕਹਿਣਾ ਹੈ ਕਿ ਉਹ ਫੂਲਕਾ ਦੇ ਫੈਸਲੇ ਦਾ ਸਮਰਥਨ ਕਰਦੇ ਹਨ |

ਚੀਮਾ ਦਾ ਕਹਿਣਾ ਹੈ ਕਿ ਫੂਲਕਾ ਨੇ ਕਿਹਾ ਸੀ ਕਿ ਜੇਕਰ ਪੰਜਾਬ ਸਰਕਾਰ ਬਰਗਾੜੀ ਗੋਲ਼ੀਕਾਂਡ ਦੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਨਹੀਂ ਕਰੇਗੀ ਤਾਂ ਉਹ ਅਸਤੀਫ਼ਾ ਦੇ ਦੇਣਗੇ, ਤਾਂਹੀਓਂ ਆਮ ਆਦਮੀ ਪਾਰਟੀ ਫੂਲਕਾ ਨੂੰ ਅਸਤੀਫ਼ਾ ਵਾਪਸ ਲੈਣ ਲਈ ਨਹੀਂ ਕਹਿ ਰਹੀ। ਜ਼ਿਕਰਯੋਗ ਹੈ ਕਿ ਚੀਮਾ ਨੇ ਖੁਦ ਫੂਲਕਾ ਵਰਗਾ ਕਦਮ ਚੁੱਕਣ ਤੋਂ ਇਹ ਕਹਿ ਕਿ ਇਨਕਾਰ ਕਰ ਦਿੱਤਾ ਸੀ ਕਿ ਉਹ ਵਿਧਾਨ ਸਭਾ ਵਿਚ ਬੈਠ ਕੇ ਇਸ ਮਸਲੇ ਪ੍ਰਤੀ ਸੰਘਰਸ਼ ਕਰਨਗੇ |

ਉਧਰ ਇਸ ਮਾਮਲੇ ਬਾਰੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਅਜੇ ਤਕ ਅਸਤੀਫੇ 'ਤੇ ਕੋਈ ਫੈਸਲਾ ਨਹੀਂ ਲਿਆ ਗਿਆ। ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਫੂਲਕਾ ਦੇ ਅਸਤੀਫੇ ਨੂੰ ਪਹਿਲਾਂ ਧਿਆਨ ਨਾਲ ਵੇਖਿਆ ਜਾਵੇਗਾ ਅਤੇ ਜਾਂਚ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ। ਬੇਸ਼ੱਕ ਫੂਲਕਾ ਨੇ ਪੰਜਾਬ ਸਰਕਾਰ ਨਾਲ ਨਰਾਜ਼ਗੀ ਜਤਾਉਂਦੇ ਹੋਏ ਅਸਤੀਫਾ ਦਿੱਤਾ ਹੈ ਪਰ ਆਮ ਆਦਮੀ ਪਾਰਟੀ ਉਪਰ ਇਸਦਾ ਕੋਈ ਖਾਸ ਪ੍ਰਭਾਵ ਨਹੀਂ ਦਿੱਖ ਰਿਹਾ |

Related Stories