ਪੰਜਾਬ ਸਟੇਟ ਰੈੱਡ ਕਰਾਸ ਸੁਸਾਇਟੀ ਨੂੰ ਕੌਮੀ ਪੱਧਰ 'ਤੇ ਦੂਜੀ ਸਰਵੋਤਮ ਸੰਸਥਾ ਚੁਣੇ ਜਾਣ 'ਤੇ ਕੈਪਟਨ
ਪੰਜਾਬ ਸਟੇਟ ਰੈੱਡ ਕਰਾਸ ਸੁਸਾਇਟੀ ਨੂੰ ਕੌਮੀ ਪੱਧਰ 'ਤੇ ਦੂਜੀ ਸਰਵੋਤਮ ਸੰਸਥਾ ਚੁਣੇ ਜਾਣ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਦਿਤੀ ਵਧਾਈ
ਚੰਡੀਗੜ੍ਹ, 16 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਟੇਟ ਰੈਡ ਕਰਾਸ ਸੁਸਾਇਟੀ ਨੂੰ ਦੇਸ਼ ਦੀ ਦੂਜੀ ਸਰਵੋਤਮ ਸੰਸਥਾ ਵਜੋਂ ਚੁਣੇ ਜਾਣ ਅਤੇ ਸਮੁੱਚੀ ਕਾਰਗੁਜ਼ਾਰੀ ਦੇ ਮਾਮਲੇ ਵਿਚ ਉਤਰੀ ਭਾਰਤ ਵਿੱਚ ਚੋਟੀ ਦਾ ਸਥਾਨ ਹਾਸਲ ਕਰਨ 'ਤੇ ਵਧਾਈ ਦਿਤੀ ਹੈ। ਪੰਜਾਬ ਰਾਜ ਰੈਡ ਕਰਾਸ ਸੁਸਾਇਟੀ ਅਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀਆਂ ਨੂੰ ਅਪਣੇ ਵਧਾਈ ਸੰਦੇਸ਼ ਵਿਚ ਮੁੱਖ ਮੰਤਰੀ, ਜੋ ਸੁਸਾਇਟੀ ਦੇ ਪ੍ਰਧਾਨ ਹਨ, ਨੇ ਕਿਹਾ ਕਿ ਰਾਜਪਾਲ ਜੋ ਕਿ ਇਸ ਦੇ ਚੇਅਰਮੈਨ ਹਨ, ਦੇ ਮਾਰਗ ਦਰਸ਼ਨ ਹੇਠ ਸਟੇਟ ਰੈੱਡ ਕਰਾਸ ਸੁਸਾਇਟੀ ਖ਼ੂਨਦਾਨ ਕੈਂਪ ਅਤੇ ਸਿਹਤ ਜਾਂਚ ਕੈਂਪ ਲਗਾ ਕੇ ਅਤੇ ਕੋਵਿਡ-19 ਮਹਾਂਮਾਰੀ ਦੇ ਚਲਦਿਆਂ ਲੋਕਾਂ ਨੂੰ ਸਿਹਤ ਸਬੰਧੀ ਪ੍ਰੋਟੋਕੋਲਾਂ ਦੀ ਪਾਲਣਾ ਲਈ ਜਾਗਰੂਕ ਕਰ ਕੇ ਮਨੁੱਖਤਾ ਦੀ ਭਲਾਈ ਲਈ ਸ਼ਲਾਘਾਯੋਗ ਸੇਵਾਵਾਂ ਨਿਭਾ ਰਹੀ ਹੈ। ਸੀ.ਐਸ. ਤਲਵਾੜ ਨੇ ਦਸਿਆ ਕਿ ਪੰਜਾਬ ਸਟੇਟ ਰੈਡ ਕਰਾਸ ਸੁਸਾਇਟੀ ਦੀ ਕਾਰਗੁਜ਼ਾਰੀ ਦਾ 28 ਮਾਪਦੰਡਾਂ 'ਤੇ ਮੁਲਾਂਕਣ ਕੀਤਾ ਗਿਆ ਜਿਸ ਉਪਰੰਤ ਸੁਸਾਇਟੀ ਨੂੰ ਦੂਜੇ ਸਰਬੋਤਮ ਪੁਰਸਕਾਰ ਅਤੇ 30 ਲੱਖ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਆ ਗਿਆ। ਉਨ੍ਹਾਂ ਦਸਿਆ ਕਿ ਪਹਿਲਾ ਇਨਾਮ ਗੁਜਰਾਤ ਨੂੰ ਜਦਕਿ ਤੀਜਾ ਸਥਾਨ ਤਾਮਿਲਨਾਡੂ ਨੂੰ ਮਿਲਿਆ ਹੈ।