ਕੈਪਟਨ ਅਮਰਿੰਦਰ ਸਿੰਘ ਕਰ ਰਹੇ ਹਨ ਕਿਸਾਨਾਂ ਨੂੰ ਗੁੰਮਰਾਹ - ਕੇਂਦਰੀ ਰਾਜ ਮੰਤਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸਾਨਾਂ ਦੇ ਗੱਲਬਾਤ ਰਾਹੀਂ ਕੀਤੇ ਜਾਣਗੇ ਸ਼ੰਕੇ ਦੂਰ

Dr. Sanjeev Kumar

ਪਟਿਆਲਾ: ਪੰਜਾਬ ਦੇ ਕਿਸਾਨਾਂ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਵਲੋਂ ਜਲਦੀ ਹੀ ਗੱਲਬਾਤ ਦਾ ਸੱਦਾ ਦਿੱਤਾ ਜਾਵੇਗਾ ਤਾਂ ਕਿ ਉਨ੍ਹਾਂ ਦਾ ਹਰ ਤਰ੍ਹਾਂ ਦਾ ਸ਼ੰਕਾ ਦੂਰ ਕੀਤਾ ਜਾ ਸਕੇ । ਇਸ ਗੱਲ ਦਾ ਦਾਅਵਾ ਕੇਂਦਰੀ ਰਾਜ ਮੰਤਰੀ ਸੰਜੀਵ ਕੁਮਾਰ ਨੇ ਪਟਿਆਲਾ ਵਿਖੇ ਵੀਡੀਓ ਕਾਨਫ਼ਰੰਸ ਰਾਹੀਂ ਕੀਤੀ ਜਾ ਰਹੀ ਪ੍ਰੈੱਸ ਮਿਲਣੀ ਰਾਹੀਂ ਕੀਤਾ।

ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਇਹ ਕਹਿ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ ਕਿ ਪੰਜਾਬ ਵਿਧਾਨ ਸਭਾ 'ਚ ਮਤਾ ਪਾ ਕੇ ਕੇਂਦਰ ਸਰਕਾਰ ਵੱਲੋਂ ਖੇਤੀ ਸਬੰਧੀ ਪਾਸ ਕੀਤੇ ਜਾ ਚੁੱਕੇ ਕਾਨੂੰਨ ਇਸ ਸੈਸ਼ਨ ਦੌਰਾਨ ਰੱਦ ਕਰ ਦਿੱਤੇ ਜਾਣਗੇ ।

ਉਨ੍ਹਾਂ ਸਪੱਸ਼ਟ ਕੀਤਾ ਕਿ ਕਾਨੂੰਨ ਬਣਾਉਣਾ ਕੇਂਦਰ ਸਰਕਾਰ ਦੇ ਅਧਿਕਾਰ ਖੇਤਰ 'ਚ ਹੈ। ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਆਮ ਲੋਕਾਂ ਤੇ ਕਿਸਾਨਾਂ ਨੂੰ ਬਿਲਕੁਲ ਗੁੰਮਰਾਹ ਕਰ ਰਹੇ ਹਨ, ਜੋ ਉਨ੍ਹਾਂ ਨੂੰ ਸੋਭਦਾ ਨਹੀਂ ।