ਉੱਘੇ ਸਾਹਿਤ ਚਿੰਤਕ ਤੇ ਵਿਗਿਆਨਕ ਲੇਖਕ ਪ੍ਰੋ. ਕੁਲਦੀਪ ਸਿੰਘ ਧੀਰ ਨਹੀਂ ਰਹੇ
77 ਸਾਲ ਦੀ ਉਮਰ 'ਚ ਦੁਨੀਆਂ ਨੂੰ ਕਿਹਾ ਅਲਵਿਦਾ
Prof Kuldip Singh Dhir
ਪਟਿਆਲਾ: ਉੱਘੇ ਸਾਹਿਤ ਚਿੰਤਕ ਅਤੇ ਵਿਗਿਆਨਕ ਲੇਖਕ ਪ੍ਰੋਫੈਸਰ ਕੁਲਦੀਪ ਸਿੰਘ ਧੀਰ ਇਸ ਸੰਸਾਰ ਨੂੰ ਸਦੀਵੀ ਵਿਛੋੜਾ ਦੇ ਗਏ ਹਨ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਡੀਨ ਅਕਾਦਮਿਕ ਮਾਮਲੇ ਤੇ ਸਾਬਕਾ ਮੁਖੀ ਪੰਜਾਬੀ ਵਿਭਾਗ ਪ੍ਰੋ. ਕੁਲਦੀਪ ਸਿੰਘ ਧੀਰ ਨੇ 77 ਸਾਲ ਦੀ ਉਮਰ 'ਚ ਦੁਨੀਆਂ ਨੂੰ ਅਲਵਿਦਾ ਕਿਹਾ।
ਉਹਨਾਂ ਦੀ ਮੌਤ ਤੋਂ ਬਾਅਦ ਸਾਹਿਤ ਜਗਤ ਵਿਚ ਸੋਗ ਦੀ ਲਹਿਰ ਹੈ। ਪ੍ਰੋ, ਕੁਲਦੀਪ ਧੀਰ ਦਾ ਜਨਮ 1943 ਨੂੰ ਹੋਇਆ ਸੀ। ਅੱਜ-ਕੱਲ੍ਹ ਉਹ ਪੰਜਾਬੀ ਦੇ ਪ੍ਰਸਿੱਧ ਅਖਬਾਰਾਂ ਵਿਚ ਵੱਖ-ਵੱਖ ਵਿਸ਼ਿਆਂ 'ਤੇ ਲੇਖ ਲਿਖਦੇ ਸਨ। ਉਹਨਾਂ ਦਾ ਅੰਤਿਮ ਸੰਸਕਾਰ ਅੱਜ ਦੁਪਬਿਰ 12 ਵਜੇ ਬੀਰ ਜੀ ਦੀਆਂ ਮੜ੍ਹੀਆਂ ਪਟਿਆਲਾ ਵਿਖੇ ਕੀਤਾ ਜਾਵੇਗਾ।