ਪੁਲ ਦੇ ਹੇਠਾਂ ਵਹਿੰਦੇ ਪਾਣੀ 'ਚੋਂ ਦੋ ਲੋਕਾਂ ਦੀਆਂ ਮਿਲੀਆਂ ਲਾਸ਼ਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਜੇ ਤੱਕ ਪਹਿਚਾਣ ਨਹੀਂ ਹੋ ਸਕੀ

Photo

 ਚੰਡੀਗੜ੍ਹ ਥਾਣਾ ਡਮਟਾਲ ਅਧੀਨ ਆਉਂਦੇ ਚੱਕੀ ਪੁਲ ਦੇ ਹੇਠਾਂ ਵਹਿੰਦੇ ਪਾਣੀ 'ਚੋਂ ਦੋ ਲੋਕਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ । ਇਸ ਬਾਰੇ 'ਚ ਜਾਣਕਾਰੀ ਮਿਲਣ ਤੋਂ ਬਾਅਦ ਥਾਣਾ ਡਮਟਾਲ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਅਗਲੇਰੀ ਕਾਰਵਾਈ ਲਈ ਦੋਹਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਥਾਣਾ ਡਮਟਾਲ ਦੇ ਇੰਚਾਰਜ ਹਰੀਸ਼ ਗੁਲੇਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਦੌਰੀਆ ਨੇਡ਼ੇ ਚੱਕੀ ਪੁਲ ਹੇਠਾਂ ਮਰਦ ਅਤੇ ਔਰਤ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ, ਜਿਨ੍ਹਾਂ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਸਕੀ ਹੈ। ਉਨ੍ਹਾਂ ਦੱਸਿਆ ਕਿ ਮੌਤ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ ।