ਪਠਾਨਕੋਟ ਪਹੁੰਚੇ ਮੁੱਖ ਮੰਤਰੀ ਚਰਨਜੀਤ ਚੰਨੀ, ਡੇਰਾ ਜਗਤਗਿਰੀ ਆਸ਼ਰਮ ਹੋਏ ਨਤਮਸਤਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ,ਕੈਬਨਿਟ ਮੰਤਰੀ ਅਰੁਣਾ ਚੌਧਰੀ, ਵਿਧਾਇਕ ਅਮਿੱਤ ਵਿਜ, ਵਿਧਾਇਕ ਜੋਗਿੰਦਰਪਾਲ, ਵਿਨੈ ਮਹਾਜਨ, ਸੰਜੀਵ ਬੈਂਸ ਆਦਿ ਵੀ ਮੌਜੂਦ ਸਨ।

CM Charanjit Singh Channi

ਪਠਾਨਕੋਟ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਪਠਾਨਕੋਟ ਪਹੁੰਚੇ ਹੋਏ ਹਨ ਜਿਥੇ ਉਹ ਡੇਰਾ ਜਗਤਗਿਰੀ ਆਸ਼ਰਮ ਨਤਮਸਤਕ ਹੋਏ। ਉਨ੍ਹਾਂ ਡੇਰੇ ਦੇ ਸੰਚਾਲਕ ਸ੍ਰੀ ਸ੍ਰੀ 108 ਸਵਾਮੀ ਗੁਰਦੀਪ ਗਿਰੀ ਜੀ ਮਹਾਰਾਜ ਤੋਂ ਆਸ਼ੀਰਵਾਦ ਲਿਆ ਜਿਥੇ ਫੁੱਲਾਂ ਦੇ ਗੁਲਦਸਤੇ ਦੇ ਕਿ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

ਇਸ ਮੌਕੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ,ਕੈਬਨਿਟ ਮੰਤਰੀ ਅਰੁਣਾ ਚੌਧਰੀ, ਵਿਧਾਇਕ ਅਮਿੱਤ ਵਿਜ, ਵਿਧਾਇਕ ਜੋਗਿੰਦਰਪਾਲ, ਵਿਨੈ ਮਹਾਜਨ, ਸੰਜੀਵ ਬੈਂਸ ਆਦਿ ਵੀ ਮੌਜੂਦ ਸਨ।

ਦੱਸ ਦਈਏ ਕਿ ਡੇਰਾ ਸਵਾਮੀ ਜਗਤ ਗਿਰੀ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਪਠਾਨਕੋਟ ਦੇ ਪ੍ਰਾਚੀਨ ਕਾਲੀ ਮਾਤਾ ਮੰਦਰ ਅਤੇ ਬਾਬਾ ਸ੍ਰੀ ਚੰਦ ਜੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਵੀ ਨਤਮਸਤਕ ਹੋਣਗੇ।