ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਦੇਖੀ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਤਾਮਿਲ ਨਾਡੂ ਦੇ ਸਪੀਕਰ ਐਮ. ਅੱਪਾਵੂ ਨੇ ਮੁੱਖ ਮੰਤਰੀ ਅਤੇ ਰਾਜ ਦੇ ਲੋਕਾਂ ਵੱਲੋਂ ਕੀਤਾ ਨਿੱਘਾ ਸਵਾਗਤ

Harbhajan Singh ETO and Barinder Kumar Goyal witnessed the proceedings of the Tamil Nadu Legislative Assembly.

ਚੰਡੀਗੜ੍ਹ/ਚੇਨਈ: ਆਪਣੀ ਤਾਮਿਲ ਨਾਡੂ ਫੇਰੀ ਦੌਰਾਨ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਅਤੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਚੇਨਈ ਵਿਖੇ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ ਦੇਖੀ।

ਦੋਵਾਂ ਕੈਬਨਿਟ ਮੰਤਰੀਆਂ ਨੇ ਸਦਨ ਦੇ ਕੰਮਕਾਜ ਨੂੰ ਨੇੜਿਓ ਜਾਣਿਆ ਅਤੇ ਇਸ ਦੀਆਂ ਵਿਧਾਨਕ ਪ੍ਰਕਿਰਿਆਵਾਂ ਅਤੇ ਅਭਿਆਸਾਂ ਬਾਰੇ ਅਹਿਮ ਜਾਣਕਾਰੀ ਹਾਸਲ ਕੀਤੀ।

ਇਸ ਮੌਕੇ ਤਾਮਿਲਨਾਡੂ ਵਿਧਾਨ ਸਭਾ ਦੇ ਸਪੀਕਰ ਸ਼੍ਰੀ ਐਮ. ਅੱਪਾਵੂ ਨੇ ਮੁੱਖ ਮੰਤਰੀ, ਵਿਧਾਨ ਸਭਾ ਦੇ ਮੈਂਬਰਾਂ ਅਤੇ ਤਾਮਿਲਨਾਡੂ ਦੇ ਲੋਕਾਂ ਵੱਲੋਂ ਦੌਰੇ `ਤੇ ਪੁੱਜੇ ਕੈਬਨਿਟ ਮੰਤਰੀਆਂ ਦਾ ਨਿੱਘਾ ਸਵਾਗਤ ਕੀਤਾ। ਸਪੀਕਰ ਨੇ ਮੰਤਰੀਆਂ ਦੀ ਫੇਰੀ `ਤੇ ਖੁਸ਼ੀ ਜ਼ਾਹਰ ਕੀਤੀ ਅਤੇ ਪੰਜਾਬ ਅਤੇ ਤਾਮਿਲਨਾਡੂ ਵਿਚਕਾਰ ਉੱਭਰ ਰਹੇ ਅੰਤਰ-ਰਾਜੀ ਸਹਿਯੋਗ ਦੀ ਭਾਵਨਾ ਦੀ ਸ਼ਲਾਘਾ ਕੀਤੀ।

ਮੰਤਰੀਆਂ ਨੇ ਦੋਵਾਂ ਸੂਬਿਆਂ ਦਰਮਿਆਨ ਆਪਸੀ ਸਮਝ-ਬੂਝ ਅਤੇ ਸੱਭਿਆਚਾਰਕ ਵਟਾਂਦਰੇ ਨੂੰ ਮਜ਼ਬੂਤ ਕਰਨ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਤਾਮਿਲਨਾਡੂ ਦੇ ਸਪੀਕਰ ਦਾ ਧੰਨਵਾਦ ਕੀਤਾ ਅਤੇ ਪੰਜਾਬ ਸਰਕਾਰ ਅਤੇ ਲੋਕਾਂ ਵੱਲੋਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।