ਪ੍ਰਕਾਸ਼ ਸਿੰਘ ਬਾਦਲ 'ਤੇ ਅਪਰਾਧਿਕ ਮਾਮਲਾ ਦਰਜ ਹੋਣ ਦੀ ਉੱਠੀ ਮੰਗ
ਬੀਤੇ ਦਿਨੀਂ ਚੰਡੀਗੜ੍ਹ ਦੇ ਸੈਕਟਰ 4 ਵਿਚ SIT ਦੇ ਸਾਹਮਣੇ ਹੋਈ ਪੇਸ਼ੀ ਤੋਂ ਬਾਅਦ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਇਕ ਨਵੇਂ....
ਚੰਡੀਗੜ੍ਹ (ਸ.ਸ.ਸ) : ਬੀਤੇ ਦਿਨੀਂ ਚੰਡੀਗੜ੍ਹ ਦੇ ਸੈਕਟਰ 4 ਵਿਚ S.I.T ਦੇ ਸਾਹਮਣੇ ਹੋਈ ਪੇਸ਼ੀ ਤੋਂ ਬਾਅਦ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਇਕ ਨਵੇਂ ਵਿਵਾਦ ਵਿਚ ਘਿਰ ਗਏ ਹਨ | ਨੈਸ਼ਨਲ ਸਟੂਡੈਂਟਸ ਫੈਡਰੇਸ਼ਨ ਦੀ ਪੰਜਾਬ ਪ੍ਰਦੇਸ਼ ਕਾਰਜਕਾਰੀ ਕਮੇਟੀ ਨੇ ਮੰਗ ਕੀਤੀ ਹੈ ਕਿ ਬੇਦਅਬੀ ਮਸਲੇ ਦੀ ਜਾਂਚ ਕਰਨ ਵਾਲੇ ਸਿੱਟ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਵਾਪਿਸ ਭੇਜਣ ਵਾਲੇ ਪ੍ਰਕਾਸ਼ ਸਿੰਘ ਬਾਦਲ ਖਿਲਾਫ ਅਪਰਾਧਿਕ ਮਸਲਾ ਦਰਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਬੇਅਦਬੀ ਮਾਮਲੇ 'ਚ ਬਾਦਲ ਪਰਿਵਾਰ ਸੱਚਾ ਹੈ ਤਾਂ ਉਹ ਪੜਤਾਲ ਵਿੱਚ ਸ਼ਾਮਿਲ ਹੋਵੇ।
ਜਾਂਚ ਅਧਿਕਾਰੀ ਵੱਲੋਂ ਪੁੱਛੇ ਜਾਣ ਵਾਲੇ ਸਵਾਲਾਂ ਦੇ ਜਵਾਬ ਦੇਣ। ਐਨ.ਐਸ.ਐਫ. ਮੁਤਾਬਿਕ ਜਾਂਚ ਅਧਿਕਾਰੀ ਤੇ ਕਿਸੇ ਵੀ ਤਰ੍ਹਾਂ ਦੇ ਦੋਸ਼ ਲਾਉਂਣੇ ਗਲਤ ਹਨ। ਐਨ.ਐਸ.ਐਫ. ਦੇ ਸੂਬਾ ਪ੍ਰਧਾਨ ਐਡਵੋਕੇਟ ਗਗਨਦੀਪ ਭਾਟੀਆ ਅਤੇ ਜਨਰਲ ਸਕੱਤਰ ਰਾਜਵਿੰਦਰ ਸਿੰਘ ਰਾਜਾ ਨੇ ਸ਼ਪਸ਼ਟ ਕੀਤਾ ਕਿ ਹੁਣ ਤੱਕ ਬਰਗਾੜੀ ਤੇ ਬਹਿਬਲ ਕਲ੍ਹਾਂ ਘਟਨਾਵਾਂ ਦੇ ਸਬੰਧ ਵਿੱਚ ਬਣੇ ਵੱਖ ਵੱਖ ਕਮਿਸ਼ਨਾਂ ਜਸਟਿਸ ਜੋਰਾ ਸਿੰਘ ਕਮਿਸ਼ਨ, ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਜੋ ਵੀ ਜਾਂਚ ਹੋਈ ਹੈ, ਉਸ ਵਿਚ ਬਾਦਲ ਪਰਿਵਾਰਾਂ ਦੀ ਸ਼ਮੂਲੀਅਤ ਕਿਸੇ ਨਾ ਕਿਸੇ ਰੂਪ ਵਿਚ ਸਾਹਮਣੇ ਆਈ ਹੈ।
ਪ੍ਰਕਾਸ਼ ਸਿੰਘ ਬਾਦਲ ਨੇ ਇਹ ਜਾਂਜ ਏਜੰਸੀ ਦੇ ਸਾਹਮਣੇ ਪੇਸ਼ ਹੋ ਕੇ ਇਹ ਵੀ ਕਿਹਾ ਹੈ ਕਿ ਅਸੀਂ ਗੋਲੀ ਨਹੀਂ ਚਲਵਾਈ ਅਤੇ ਨਾ ਹੀ ਪੰਜਾਬ ਪੁਲਿਸ ਦੇ ਡੀ.ਜੀ.ਪੀ ਨੇ ਗੋਲੀ ਚਲਾਉਣ ਦਾ ਆਡਰ ਦਿਤਾ ਸੀ। ਬਾਦਲਾਂ ਨੂੰ ਪਤਾ ਲੱਗ ਚੁੱਕਾ ਹੈ ਕਿ ਜਾਂਚ ਪੜਤਾਲ ਦੌਰਾਨ ਉਹ ਕਾਨੂੰਨੀ ਸ਼ਿਕੰਜੇ ਵਿੱਚ ਫਸ ਜਾਣਗੇ ਅਤੇ ਦੋਸ਼ ਸਾਬਿਤ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਬਾਦਲਾਂ ਨੂੰ ਇਹ ਵੀ ਪਤਾ ਹੈ ਕਿ ਸਿੱਟ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਸਿਆਸੀ ਦਬਾਅ ਹੇਠ ਆਉਣ ਵਾਲੇ ਅਫਸਰ ਨਹੀਂ, ਜਿਸ ਕਰਕੇ ਬਾਦਲ ਪਰਿਵਾਰ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸਿੱਟ ਚੋਂ ਬਾਹਰ ਕੱਢਣ ਲਈ ਉਤਾਵਲਾ ਹੈ।
ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਐਸ.ਆਈ.ਟੀ ਜਾਂਚ ਏਜੰਸੀ ਸਾਹਮਣੇ ਅੰਮ੍ਰਿਤਸਰ ਵਿਚ 19 ਨਵੰਬਰ ਨੂੰ ਪੇਸ਼ ਹੋਣਗੇ, ਅਤੇ ਫਿਲਮ ਅਭਿਨੇਤਾ ਅਕਸ਼ੇ ਕੁਮਾਰ ਐਸ.ਆਈ.ਟੀ ਜਾਂਚ ਏਜੰਸੀ ਦੇ ਸਾਹਮਣੇ 21 ਨਵੰਬਰ ਨੂੰ ਪੇਸ਼ ਹੋਣਗੇ।