ਪਿਛਲੇ ਸਾਲ ਨਾਲੋਂ ਇਸ ਵਾਰ ਵੱਧ ਲੱਗੀ ਪਰਾਲੀ ਨੂੰ ਅੱਗ
ਪੰਜਾਬ 'ਚ ਪਰਾਲੀ ਸਾੜਨ ਦਾ ਮੁੱਦਾ ਕਾਫੀ ਸਮੇਂ ਤੋਂ ਚਲਦਾ ਹੈ ਜਿਸ ਦੇ ਚਲਦਿਆ ਪੰਜਾਬ ਸਰਕਾਰ ਨੇ ਵੀ ਲੋਕਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਤਾਂ ਕੀਤਾ ਹੀ ਹੈ...
ਚੰਡੀਗੜ੍ਹ (ਸਸਸ): ਪੰਜਾਬ 'ਚ ਪਰਾਲੀ ਸਾੜਨ ਦਾ ਮੁੱਦਾ ਕਾਫੀ ਸਮੇਂ ਤੋਂ ਚਲਦਾ ਹੈ ਜਿਸ ਦੇ ਚਲਦਿਆ ਪੰਜਾਬ ਸਰਕਾਰ ਨੇ ਵੀ ਲੋਕਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਤਾਂ ਕੀਤਾ ਹੀ ਹੈ ਨਾਲ ਹੀ ਇਸ ਮਾਮਲੇ 'ਚ ਸਖਤੀ ਵੀ ਵਰਤੀ ਹੈ ਪਰ ਇਸ ਦੇ ਬਾਵਜੂਦ ਕਿਸਾਨ ਪਰਾਲੀ ਸਾੜਨ ਤੋਂ ਨਹੀਂ ਹੱਟ ਰਹੇ। ਦੱਸ ਦਈਏ ਕਿ ਪਿਛਲੇ ਸਾਲ ਨਾਲੋਂ ਪਰਾਲੀ ਨੂੰ ਸਾੜਨ ਦੇ ਮਾਮਲੇ ਵਾਧਾ ਹੋਇਆ ਹੈ।
ਇਸ ਗੱਲ ਦਾ ਖੁਲਾਸਾ ਸਪਰੀਮ ਕੋਰਟ ਵਲੋਂ ਨਿਯੁਕਤ ਈ.ਸੀ.ਪੀ.ਏ ਦੇ ਚੇਅਰਮੈਨ ਭੂਰੇ ਲਾਲ ਨੇ ਕੀਤਾ ਹੈ। ਉਨ੍ਹਾਂ ਮੁਤਾਬਕ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਗੁਆਂਢੀ ਰਾਜਾਂ ਵਿਚ ਪਰਾਲੀ ਸਾੜਨ ਦੇ ਮਾਮਲੇ ਵਧੇ ਹਨ। ਪੀਐਚਡੀ ਚੈਂਬਰ ਵਲੋਂ ਆਰਥਿਕ ਅਤੇ ਵਾਤਾਵਰਨ ਨੂੰ ਬਚਾਈ ਰੱਖਣ ਲਈ ਫ਼ਸਲਾਂ ਦੇ ਰਹਿੰਦ ਖੂੰਹਦ ਦੀ ਵੱਡੇ ਪੱਧਰ 'ਤੇ ਵਰਤੋਂ ਬਾਰੇ ਕਰਵਾਈ ਵਰਕਸ਼ਾਪ ਵਿਖੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਰਾਲੀ ਰਸਾਇਣਕ ਖਾਦਾਂ ਦਾ ਵਧੀਆ ਵਸੀਲਾ ਬਣ ਸਕਦੀ ਹੈ
ਅਤੇ ਇਸ ਦੀ ਸਰਬੋਤਮ ਵਰਤੋਂ ਇਸ ਨੂੰ ਮਿੱਟੀ ਵਿਚ ਮਿਲਾਉਣਾ ਹੈ। ਉਨ੍ਹਾਂ ਕਿਹਾ ਹੈ ਕਿ ਪਰਾਲੀ ਪੰਜਾਬ ਤੇ ਹਰਿਆਣਾ ਵਿਚ ਪਰਾਲੀ ਸਾੜਨੀ ਦਿੱਲੀ ਵਿਚ ਹਵਾ ਦੀ ਗੁਣਵੱਤਾ ਨੂੰ ਪ੍ਰਭਾਵਤ ਕਰਨ ਵਾਲੇ ਕਾਰਨਾਂ ਵਿਚੋਂ ਇਕ ਹੈ।ਉਨ੍ਹਾਂ ਨੌਜਵਾਨ ਕਿਸਾਨ ਤਾਂ ਪਰਾਲੀ ਨੂੰ ਸਾੜਨਾ ਨਹੀਂ ਚਾਹੁੰਦੇ ਪਰ ਪੁਰਾਣੀ ਪੀੜੀ ਇਸ ਨੂੰ ਅੱਗ ਲਾ ਕੇ ਹੀ ਰਾਜੀ ਹੈ। ਪੁਰਾਣੀ ਪੀੜੀ ਦਾ ਇਹ ਕਹਿਣਾ ਹੈ ਜੇਕਰ ਇਨੀ ਪਰਾਲੀ ਨੂੰ ਸਾੜਿਆ ਨਹੀਂ ਜਾਵੇਗਾ ਤਾਂ ਫਿਰ ਇਸ ਦਾ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਸਰਾਕਰ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਤਾ ਕਿਹਾ ਪਰ ਪਰਾਲੀ ਕਿਥੇ ਰਖੀ ਜਾਵੇ ਅਤੇ ਇਨੀ ਪਰਾਲੀ ਕੀ ਕੀਤਾ ਜਾਵੇ ਇਸ ਬਾਰੇ ਕੋਈ ਗੱਲ ਸਾਹਮਣੇ ਨਹੀਂ ਆਈ।