ਪੰਜਾਬ ਦੇ ਨੌਜਵਾਨਾਂ ਲਈ ਖ਼ੁਸ਼ਖ਼ਬਰੀ! ਜੇਲ੍ਹ ਵਿਭਾਗ 'ਚ ਭਰਤੀ ਹੋਈ ਸ਼ੁਰੂ, ਜਾਣੋ ਆਖ਼ਿਰੀ ਤਾਰੀਕ
ਫੀਸਾਂ ਦਾ ਭੁਗਤਾਨ ਕਰਨ ਦੀ ਆਖਰੀ ਤਰੀਕ 10 ਦਸੰਬਰ ਹੈ।
ਚੰਡੀਗੜ੍ਹ: ਪੰਜਾਬ 'ਚ ਹਰ ਸਾਲ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਕੀਤੀ ਜਾਂਦੀ ਹੈ। ਪਿਛਲੇ ਮਹੀਨੇ ਪੰਜਾਬ ਸਰਕਾਰ ਨੇ ਰਾਜ ਦੇ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਸ਼ੁਰੂ ਕਰਨ ਦਾ ਫੈਸਲਾ ਕੀਤਾ ਸੀ। ਇਸ ਤੋਂ ਬਾਅਦ ਹੁਣ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਵਲੋਂ ਜੇਲ੍ਹ ਵਿਭਾਗ ਵਿੱਚ ਸਹਾਇਕ ਸੁਪਰਡੈਂਟ ਜੇਲ੍ਹ ਦੀ ਭਰਤੀ ਲਈ ਇੱਕ ਇਸ਼ਤਿਹਾਰ ਜਾਰੀ ਕੀਤਾ ਹੈ।
ਫੀਸਾਂ ਦਾ ਭੁਗਤਾਨ ਕਰਨ ਦੀ ਆਖਰੀ ਤਰੀਕ
ਬੋਰਡ ਦੇ ਪ੍ਰਧਾਨ ਰਮਨ ਬਹਿਲ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਅਰਜ਼ੀ ਪ੍ਰਕਿਰਿਆ ਸੋਮਵਾਰ ਤੋਂ ਸ਼ੁਰੂ ਕਰ ਦਿੱਤੀ ਗਈ ਹੈ। ਉਮੀਦਵਾਰ 07 ਦਸੰਬਰ 2020 ਤੱਕ ਅਪਲਾਈ ਕਰ ਸਕਦੇ ਹਨ। ਨੌਜਵਾਨ ਨੌਕਰੀ ਲਈ ਆਨਲਾਈਨ ਅਰਜ਼ੀ ਦੇ ਸਕਦੇ ਹਨ। ਫੀਸਾਂ ਦਾ ਭੁਗਤਾਨ ਕਰਨ ਦੀ ਆਖਰੀ ਤਰੀਕ 10 ਦਸੰਬਰ ਹੈ।
ਅਹੁਦਿਆਂ ਦਾ ਵਿਵਰਣ
ਜੂਨੀਅਰ ਡਰਾਫਟਮੈਨਾਂ ਦੀਆਂ- 443 ਅਸਾਮੀਆਂ
ਮਾਲ ਵਿਭਾਗ ਵਿੱਚ ਪਟਵਾਰੀਆਂ ਦੀਆਂ- 1090 ਅਸਾਮੀਆਂ
ਕੋਰੋਨਾ ਕਰਕੇ ਬੰਦ ਹੋਏ ਰੁਜ਼ਗਾਰ ਮੇਲੇ ਜਲਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨਗੇ। ਜਿਕਰਯੋਗ ਹੈ ਕਿ ਪਿਛਲੇ ਸਤੰਬਰ ਵਿੱਚ ਕੋਵਿਡ 19 ਤੋਂ ਬਾਅਦ ਮੁਹਾਲੀ ਵਿੱਚ ਪਹਿਲਾ ਰੁਜ਼ਗਾਰ ਮੇਲਾ ਸੀ। ਮਾਰਚ 'ਚ ਕੋਵਿਡ ਦੇ ਕਾਰਨ ਲੌਕਡਾਊਨ ਕਾਰਨ ਰੁਜ਼ਗਾਰ ਮੇਲੇ ਬੰਦ ਹੋ ਗਏ ਸੀ।